July 7, 2024 2:51 pm
MLA Kulwant Singh

ਪੰਜਾਬ ਸਰਕਾਰ ਨੌਕਰੀਆਂ ਮੰਗਣ ਵਾਲੇ ਨਹੀਂ ਬਲਕਿ ਨੌਕਰੀਆਂ ਦੇਣ ਵਾਲੇ ਪੈਦਾ ਕਰਨ ਲਈ ਢੁੱਕਵਾਂ ਵਾਤਾਵਰਨ ਕਰੇਗੀ ਤਿਆਰ: ਕੁਲਵੰਤ ਸਿੰਘ

ਮੋਹਾਲੀ 26 ਅਕਤੂਬਰ 2022 : ਵਿਸ਼ਵਕਰਮਾ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਵਕਰਮਾ ਮੰਦਿਰ ਕਮੇਟੀ ਸੋਹਾਣਾ ਦੇ ਪ੍ਰਧਾਨ ਰਜਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਭੰਡਾਰਾ ਲਗਾਇਆ ਗਿਆ । ਜਿਸ ਵਿਚ ਸ਼ਿਰਕਤ ਕਰਨ ਲਈ ਉੱਚੇਚੇ ਤੌਰ ‘ਤੇ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ ।

ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ੍ਰੀ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਭੰਡਾਰੇ ਦਾ ਆਯੋਜਨ ਕੀਤਾ ਗਿਆ, ਭਗਵਾਨ ਵਿਸ਼ਵਕਰਮਾ ਜੀ ਦੀ ਪੂਜਾ ਕੀਤੀ ਗਈ ਅਤੇ ਵਿਸ਼ਵਕਰਮਾ ਗੁਰੂ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ |

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਨੌਜਵਾਨ ਵਰਗ ਵਿੱਚ ਹੁਨਰ ਪੈਦਾ ਕਰਨ ਦੀ ਲੋੜ ਹੈ ਅਤੇ ਇਹ ਦੁਨੀਆਂ ਭਰ ਲਈ ਇੱਕ ਅਹਿਮ ਮੁੱਦਾ ਬਣ ਚੁੱਕਿਆ ਹੈ, ਅੱਜ ਹਰ ਇੱਕ ਦੇਸ਼ ਉੱਥੋਂ ਦੇ ਨੌਜਵਾਨ ਵਰਗ ਨੂੰ ਲੈ ਕੇ ਵੱਖ- ਵੱਖ ਕੈਟਾਗਰੀਆਂ ਬਣਾ ਕੇ ਉਨ੍ਹਾਂ ਵਿਚਲੇ ਹੁਨਰ ਨੂੰ ਵਿਕਾਸਮੁਖੀ ਲੀਹ ਉੱਤੇ ਲਿਆਉਣ ਲਈ ਕੋਸ਼ਿਸ਼ ਦੇ ਵਿਚ ਜੁਟਿਆ ਹੈ ।

ਉਨ੍ਹਾਂ ਨੇ ਕਿਹਾ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਹੋਰਾਂ ਦੇ ਯਤਨਾਂ ਸਦਕਾ ਉਚੇਚੇ ਤੌਰ ‘ਤੇ ਨੌਜਵਾਨਾਂ ਵਿਚ ਹੁਨਰ ਪੈਦਾ ਕਰਨ ਦੇ ਲਈ ਮੁਹਿੰਮ ਚਲਾਈ ਗਈ ਹੈ | ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹ ਐਲਾਨ ਕਰ ਚੁੱਕੇ ਹਨ ਕਿ ਪੰਜਾਬ ਦੇ ਬੱਚਿਆਂ ਨੂੰ ਅਸੀਂ ਨੌਕਰੀਆਂ ਮੰਗਣ ਵਾਲੇ ਨਹੀਂ ਬਲਕਿ ਨੌਕਰੀਆਂ ਦੇਣ ਵਾਲੇ ਬਣਾਵਾਂਗੇ, ਇਸ ਦੇ ਲਈ ਵਿੱਦਿਅਕ ਸੰਸਥਾਵਾਂ ਦੇ ਵਿੱਚ ਉਨ੍ਹਾਂ ਦੀ ਕਲਾ ਦੇ ਮੁਤਾਬਕ ਲੋੜੀਂਦਾ ਮਾਹੌਲ ਤਿਆਰ ਕੀਤਾ ਜਾਵੇਗਾ, ਤਾਂ ਕਿ ਉਨ੍ਹਾਂ ਨੂੰ ਆਪਣੀ ਪੜ੍ਹਾਈ ਪੂਰੀ ਕਰਨ ਦੌਰਾਨ ਵਿੱਦਿਅਕ ਸੰਸਥਾਵਾਂ ਤੋਂ ਬਾਹਰ ਨਿਕਲਦੇ ਹੀ ਉਹ ਆਪਣਾ ਕੰਮ ਸ਼ੁਰੂ ਕਰ ਸਕਣ ।

ਇਸ ਮੌਕੇ ਤੇ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਸੋਹਾਣਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਰਤਨ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ- ਸੁੰਦਰ ਲਾਲ ਅਗਰਵਾਲ, ਮਨਜੀਤ ਸਿੰਘ ਸੁਹਾਣਾ, ਸਾਬਕਾ ਸਰਪੰਚ ਗੁਰਦੀਪ ਸਿੰਘ ਸੁਹਾਣਾ ਹਾਜ਼ਰ ਸਨ ।