July 4, 2024 11:32 pm
Arvind Kejriwal

ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਹਰ ਵਾਅਦੇ ਨੂੰ ਕਰੇਗੀ ਪੂਰਾ : ਅਰਵਿੰਦ ਕੇਜਰੀਵਾਲ

ਚੰਡੀਗੜ੍ਹ 15 ਜੂਨ 2022: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਪੰਜਾਬ ਦੌਰੇ ‘ਤੇ ਹਨ | ਉਨ੍ਹਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲੰਧਰ ਬੱਸ ਅੱਡੇ ਤੋਂ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਸ਼ੁਰੂ ਕੀਤੀਆਂ ਸਰਕਾਰੀ ਲਗਜ਼ਰੀ ਬਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾ ਰਹੀ ਹੈ।

ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਗਵੰਤ ਮਾਨ ਦੀ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਹਰ ਵਾਅਦੇ ਨੂੰ ਪੂਰਾ ਕਰੇਗੀ। ਉਨ੍ਹਾਂ ਲੋਕਾਂ ਨੂੰ ਇਸ ਲਈ ਸਰਕਾਰ ‘ਤੇ ਭਰੋਸਾ ਰੱਖਣ ਅਤੇ ਥੋੜ੍ਹਾ ਸਬਰ ਕਰਨ ਲਈ ਕਿਹਾ।।

ਕੇਜਰੀਵਾਲ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਹੁਣ ਪੰਜਾਬ ‘ਚ ਇਮਾਨਦਾਰ ਸਰਕਾਰ ਹੈ, ਪਹਿਲਾਂ ਇੱਕ ਪਾਰਟੀ ਦੀ ਸਰਕਾਰ ਸੀ, ਫਿਰ ਦੂਜੀ ਪਾਰਟੀ ਦੀ ਸਰਕਾਰ ਸੀ, ਜੋ ਇਹ ਸਾਰਾ ਮੁਨਾਫਾ ਉਨ੍ਹਾਂ ਨੂੰ ਜਾਂਦਾ ਸੀ, ਪਰੰਤੂ ਸਰਕਾਰੀ ਬੱਸ ਨਹੀਂ ਚੱਲਣ ਦਿੱਤੀ ਸੀ। ਜਦਕਿ ਹੁਣ ਲੋਕਾਂ ਦੀ ਆਪਣੀ ਇਮਾਨਦਾਰ ਸਰਕਾਰ ਹੈ ਅਤੇ ਹੁਣ ਯਾਤਰੀਆਂ ਦੀ ਕੋਈ ਲੁੱਟ ਨਹੀਂ ਹੋਣ ਦੇਵਾਂਗੇ।