July 6, 2024 11:02 pm
Ravi river

ਰਾਵੀ ਦਰਿਆ ‘ਚ ਪਾਣੀ ਵਧਣ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਪੰਜਾਬ ਸਰਕਾਰ ਦੇਵੇਗੀ ਮੁਆਵਜ਼ਾ: ਖੇਤੀਬਾੜੀ ਮੰਤਰੀ

ਚੰਡੀਗੜ੍ਹ 19 ਅਗਸਤ 2022: ਕੁਝ ਦਿਨ ਪਹਿਲਾਂ ਰਾਵੀ ਦਰਿਆ (Ravi river) ਵਿਚ ਅਚਾਨਕ ਪਾਣੀ ਦਾ ਪੱਧਰ ਵਧਣ ਨਾਲ ਸੜਕੀ ਮਾਰਗਾਂ ‘ਚ ਪਾੜ ਪੈਣ ਨਾਲ ਕਿਸਾਨਾਂ ਦੀ ਫ਼ਸਲਾਂ ਬਰਬਾਦ ਹੋ ਗਈਆਂ ਸਨ | ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ  (Agriculture Minister Kuldeep Singh Dhaliwal) ਖ਼ਰਾਬ ਹੋਈਆਂ ਫ਼ਸਲਾਂ ਅਤੇ ਟੁੱਟੀ ਸੜਕ ਦਾ ਜਾਇਜ਼ਾ ਲੈਣ ਲਈ ਉਚੇਚੇ ਤੌਰ ’ਤੇ ਪਿੰਡ ਘੋਹਨੇਵਾਲਾ ਪਹੁੰਚੇ ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਰਾਵੀ ਦਰਿਆ ਵਿਚ ਪਾਣੀ ਵਧਣ ਕਾਰਨ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੀ ਕਰੀਬ 1300 ਏਕੜ ਫ਼ਸਲ ਦਾ ਨੁਕਸਾਨ ਹੋਇਆ ਹੈ, ਜਿਸ ਦਾ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਦਿੱਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਰਾਵੀ ਦਰਿਆ ’ਤੇ ਬਣੇ ਪੁਲ ਨੂੰ ਜਾਣ ਵਾਲੀ ਇਸ ਸੜਕ ਦੀ ਮਾਹਿਰਾਂ ਦੀ ਰਾਏ ਅਨੁਸਾਰ ਨਵ-ਉਸਾਰੀ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਵਿਚ ਰਾਵੀ ਦਰਿਆ ਦਾ ਪਾਣੀ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਨਾ ਹੋਵੇ |