ਚੰਡੀਗੜ੍ਹ, 05 ਜੁਲਾਈ 2023: ਪੰਜਾਬ ਸਰਕਾਰ ਪੇਂਡੂ ਵਿਕਾਸ ਫੰਡ (RDF) ਵਿੱਚੋਂ ਕੇਂਦਰ ਸਰਕਾਰ ਵੱਲੋਂ ਰੋਕੇ 3,622 ਕਰੋੜ ਰੁਪਏ ਲੈਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਸਰਕਾਰ ਨੇ ਇਹ ਪੈਸਾ ਵਾਪਸ ਨਾ ਕੀਤਾ ਤਾਂ ਸਰਕਾਰ ਸੁਪਰੀਮ ਕੋਰਟ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ ਕੇਸ ਦੀ ਤਿਆਰੀ ਕਰ ਲਈ ਗਈ ਹੈ |
ਪੰਜਾਬ ਦੀਆਂ ਮੰਡੀਆਂ ਵਿੱਚ ਵਿਕਣ ਵਾਲੇ ਅਨਾਜ ‘ਤੇ ਤਿੰਨ ਫੀਸਦੀ ਮੰਡੀ ਫੀਸ ਅਤੇ ਤਿੰਨ ਫੀਸਦੀ ਪੇਂਡੂ ਵਿਕਾਸ ਫੰਡ ਲਗਾਇਆ ਜਾਂਦਾ ਹੈ। ਪਿਛਲੇ ਦੋ ਸਾਲਾਂ ਤੋਂ ਕੇਂਦਰ ਸਰਕਾਰ ਨੇ ਆਰਡੀਐਫ ਦਾ ਪੈਸਾ ਜਾਰੀ ਨਹੀਂ ਕੀਤਾ, ਜਿਸ ਕਾਰਨ ਕੇਂਦਰ ਸਰਕਾਰ ਵੱਲ 3622 ਕਰੋੜ ਰੁਪਏ ਬਕਾਇਆ ਪਏ ਹਨ।