Solar Pumps

Solar Pump: ਪੰਜਾਬ ਸਰਕਾਰ 4 ਮਹੀਨਿਆਂ ‘ਚ ਸੂਬੇ ਭਰ ‘ਚ ਲਗਾਏਗੀ 2356 ਖੇਤੀ ਸੋਲਰ ਪੰਪ

ਚੰਡੀਗੜ੍ਹ, 07 ਦਸੰਬਰ 2024 ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਸੂਬੇ ਭਰ ‘ਚ ਖੇਤੀਬਾੜੀ ਲਈ 2,356 ਸੋਲਰ ਪੰਪ (Solar Pumps) ਲਗਾਏਗੀ। ਪੰਜਾਬ ਸਰਕਾਰ ਮੁਤਾਬਕ ਇਸਦਾ ਉਦੇਸ਼ ਖੇਤੀਬਾੜੀ ਸੈਕਟਰ ‘ਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਹੈ |

ਪੰਜਾਬ ਦੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਪੰਜਾਬ ‘ਚ ਖੇਤੀਬਾੜੀ ਲਈ ਮੈਸਰਜ਼ ਏ.ਵੀ.ਆਈ. ਐਪਲਾਇੰਸਜ਼ ਪ੍ਰਾਈਵੇਟ ਲਿਮਿਟੇਡ, ਮੈਸਰਜ਼ ਪੀ.ਵੀ ਪਾਵਰ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਹਿਮਾਲੀਅਨ ਸੋਲਰ ਪ੍ਰਾਈਵੇਟ ਲਿਮਟਿਡ ਨੂੰ 2,356 ਸੋਲਰ ਪੰਪ ਲਗਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਦੀ ਚੋਣ ਪਾਰਦਰਸ਼ੀ ਅਤੇ ਟੈਂਡਰ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ। ਇਨ੍ਹਾਂ ਪੰਪਾਂ ਦੀ ਸਥਾਪਨਾ 4 ਮਹੀਨਿਆਂ ‘ਚ ਮੁਕੰਮਲ ਹੋਣ ਦੀ ਉਮੀਦ ਹੈ। ਸਰਕਾਰ ਮੁਤਾਬ 3, 5, 7.5 ਅਤੇ 10 ਐਚ.ਪੀ ਸਮਰੱਥਾ ਵਾਲੇ ਸੋਲਰ ਪੰਪਾਂ ਲਈ ਜਨਰਲ ਸ੍ਰੇਣੀ ਦੇ ਕਿਸਾਨਾਂ ਨੂੰ 60 ਫ਼ੀਸਦ ਸਬਸਿਡੀ ਦਿੱਤੀ ਜਾਂਦੀ ਹੈ | ਇਸਦੇ ਨਾਲ ਹੀ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ 80% ਸਬਸਿਡੀ ਦਾ ਪ੍ਰਬੰਧ ਹੈ |

ਮਨ ਅਰੋੜਾ ਨੇ ਦੱਸਿਆ ਕਿ “ਡਾਰਕ ਜ਼ੋਨਾਂ” ‘ਚ ਇਹ ਸੋਲਰ ਪੰਪ (Solar Pumps) ਉਨ੍ਹਾਂ ਕਿਸਾਨਾਂ ਦੇ ਬੋਰਵੈੱਲਾਂ ‘ਤੇ ਲੱਗਣਗੇ ਜੋ ਪਹਿਲਾਂ ਹੀ ਮਾਈਕਰੋ ਸਿੰਚਾਈ ਪ੍ਰਣਾਲੀਆਂ ਦੀ ਵਰਤੋਂ ਕਰਦੇ ਹਨ |

ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਸੋਲਰ ਪੰਪਾਂ ਦੇ ਲੱਗਣ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਰਾਤ ਵੇਲੇ ਖੇਤਾਂ ‘ਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਹ ਪੰਪ ਦਿਨ ਵੇਲੇ ਕੰਮ ਕਰਨਗੇ। ਇਸ ਨਾਲ ਨਾ ਸਿਰਫ਼ ਡੀਜ਼ਲ ਦੀਆਂ ਲਾਗਤਾਂ ‘ਚ ਬੱਚਤ ਹੋਵੇਗੀ, ਸਗੋਂ ਜ਼ੀਰੋ ਪ੍ਰਤੀਸ਼ਤ ਕਾਰਬਨ ਨਿਕਾਸੀ ਵੀ ਹੋਵੇਗੀ, ਜਿਸ ਨਾਲ ਵਧੇਰੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

Read More:  Post Matric Scholarship: ਪੰਜਾਬ ਸਰਕਾਰ ਨੇ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਵੰਡੀ

Scroll to Top