UDID

ਦਿਵਿਆਂਗ ਵਿਅਕਤੀਆਂ ਦੇ UDID ‘ਚ ਤਰੁੱਟੀਆਂ ਦੂਰ ਕਰਨ ਲਈ ਪੰਜਾਬ ਸਰਕਾਰ ਲਗਾਏਗੀ ਵਿਸ਼ੇਸ਼ ਕੈਂਪ

ਚੰਡੀਗੜ੍ਹ, 21 ਦਸੰਬਰ 2024: ਪੰਜਾਬ ਦੀ ਕੈਬਿਨਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ (UDID) ਕਾਰਡ ‘ਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ਵਿਖੇ 23 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ |

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ 100 ਫੀਸਦੀ ਦਿਵਿਆਂਗਜਨਾਂ ਸਰਟੀਫਿਕੇਟ ਹੋਣ ਦੇ ਬਾਵਜੂਦ ਕੁਝ ਅੰਗਹੀਣ ਵਿਅਕਤੀਆਂ ਦੀ ਦਿਵਿਆਂਗਤਾ ਨੂੰ ਯੂ.ਡੀ.ਆਈ.ਡੀ. ਨੂੰ ਘੱਟ ਦਰਸਾਈ ਗਈ ਹੈ | ਜਿਸ ਕਾਰਨ ਦਿਵਿਆਂਗ ਵਿਅਕਤੀ ਵੱਖ-ਵੱਖ ਸਕੀਮਾਂ ਦੇ ਲਾਭ ਤੋਂ ਵਾਂਝੇ ਰਹਿ ਜਾਂਦੇ ਹਨ |

ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕ ਹੀ ਕਾਰਡ ਰਾਹੀਂ ਦਿਵਿਆਂਗ ਵਿਅਕਤੀਆਂ ਨੂੰ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (UDID) ਜਾਰੀ ਕੀਤੇ ਜਾਂਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਯੂ.ਡੀ.ਆਈ.ਡੀ ਕਾਰਡਾਂ ਦੀਆਂ ਤਰੁੱਟੀਆਂ ਨੂੰ ਠੀਕ ਕਰਨ ਲਈ ਪੰਜਾਬ ਦੇ ਹਰ ਜ਼ਿਲ੍ਹੇ ‘ਚ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਜ਼ਿਕਰਯੋਗਹੈ ਕਿ ਹਾਲ ਹੀ ‘ਚ ਤਰਨਤਾਰਨ ‘ਚ ਹੋਏ ਪੰਜਾਬ ਡਿਸਏਬਲਡ ਐਕਸ਼ਨ ਕਮੇਟੀ ਦੇ ਸਾਲਾਨਾ ਪ੍ਰੋਗਰਾਮ ‘ਚ ਯੂ.ਡੀ.ਆਈ.ਡੀ. ਕਾਰਡ ‘ਚ ਸੁਧਾਰਾਂ ਦੀ ਮੰਗ ਕੀਤੀ ਗਈ ਸੀ | ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਜ਼ਿਲ੍ਹੇ ਦੇ ਸਿਵਲ ਸਰਜਨ ਨਾਲ ਤਾਲਮੇਲ ਕਰਕੇ ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾਉਣ ਤਾਂ ਜੋ ਦਿਵਿਆਂਗਵਿਅਕਤੀ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣ।

ਕੈਬਿਨਟ ਮੰਤਰੀ ਡਾ: ਬਲਜੀਤ ਕੌਰ ਨੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ‘ਚ ਸ਼ਾਮਲ ਹੋ ਕੇ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਦਿਵਿਆਂਗ ਵਿਅਕਤੀ ਜਿਨ੍ਹਾਂ ਦੀ ਯੂ.ਡੀ.ਆਈ.ਡੀ ਕਾਰਡ ਅੱਪਡੇਟ ਨਹੀਂ ਹੋਏ ਹਨ, ਉਹ ਆਪਣਾ ਅੰਗਹੀਣ ਸਰਟੀਫਿਕੇਟ ਅਤੇ ਆਧਾਰ ਕਾਰਡ ਲਿਆ ਕੇ ਆਪਣੇ ਕਾਰਡ ਠੀਕ ਕਰਵਾ ਸਕਦੇ ਹਨ।

Read More: MP ਸਤਨਾਮ ਸਿੰਘ ਸੰਧੂ ਵੱਲੋਂ ਚੁੱਕੇ ਘੱਗਰ ਤੇ ਬੁੱਢੇ ਦਰਿਆ ‘ਚ ਵੱਧ ਰਹੇ ਪ੍ਰਦੂਸ਼ਣ ਮੁੱਦੇ ‘ਤੇ ਕੇਂਦਰੀ ਮੰਤਰੀ ਨੇ ਲਿਆ ਨੋਟਿਸ

Scroll to Top