farmers

ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮੁਹੱਈਆ ਕਰਵਾਏਗੀ 22 ਹਜ਼ਾਰ ਤੋਂ ਵੱਧ ਮਸ਼ੀਨਾਂ

ਚੰਡੀਗੜ੍ਹ, 12 ਜੁਲਾਈ 2024: ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ (farmers) ਨੂੰ ਸਬਸਿਡੀ ‘ਤੇ 22,000 ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਉਣ ਜਾ ਰਹੀ ਹੈ ਤਾਂ ਜੋ ਪਰਾਲੀ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾ ਸਕੇ | ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਸਦੀ ਜਾਣਕਾਰੀ ਦਿੱਤੀ ਹੈ |

ਉਨ੍ਹਾਂ ਕਿਹਾ ਕਿ ਸਬਸਿਡੀ ਵਾਲੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਲਈ ਡਰਾਅ ਇਸ ਮਹੀਨੇ ‘ਚ ਕੱਢੇ ਜਾਣਗੇ | ਪੰਜਾਬ ਸਰਕਾਰ ਨੇ ਸਬਸਿਡੀ ‘ਤੇ ਮਸ਼ੀਨਾਂ ਮੁਹੱਈਆ ਕਰਵਾਉਣ ਲਈ 500 ਕਰੋੜ ਰੁਪਏ ਦੀ ਯੋਜਨਾ ਤਿਆਰ ਕੀਤੀ ਹੈ। ਕਿਸਾਨ (farmers) ਸੀ.ਆਰ.ਐਮ. ਮਸ਼ੀਨ ਦੀ ਲਾਗਤ ‘ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ ਅਤੇ ਸਹਿਕਾਰੀ ਸਭਾਵਾਂ, ਐਫਪੀਓ. ਅਤੇ ਪੰਚਾਇਤਾਂ ਲਈ 80 ਫੀਸਦ ਸਬਸਿਡੀ ਮਿਲੇਗੀ।

Scroll to Top