Punjab latest news

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਕਰੇਗੀ ਨਿਪਟਾਰਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 04 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਅਤੇ ਹਰਪਾਲ ਸਿੰਘ ਚੀਮਾ, ਜੋ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਬਣਾਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਉਨ੍ਹਾਂ ਨੇ ਬੁੱਧਵਾਰ ਨੂੰ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਜਾਇਜ਼ ਮੰਗਾਂ ਦੇ ਹੱਲ ‘ਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗਾਂ ਦੀ ਇੱਕ ਲੜੀ ਦੀ ਪ੍ਰਧਾਨਗੀ ਕੀਤੀ।

ਹਰੇਕ ਵਫ਼ਦ ਵੱਲੋਂ ਉਠਾਈਆਂ ਖਾਸ ਮੰਗਾਂ ਅਤੇ ਮੁੱਦਿਆਂ ਦੀ ਸਮੀਖਿਆ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਉਨ੍ਹਾਂ ਸਬੰਧਤ ਵਿਭਾਗਾਂ ਦੇ ਪ੍ਰਸ਼ਾਸਨਿਕ ਮੁਖੀਆਂ ਨੂੰ ਮੌਕੇ ‘ਤੇ ਹੀ ਹਦਾਇਤਾਂ ਜਾਰੀ ਕੀਤੀਆਂ, ਉਨ੍ਹਾਂ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰੀ ਤਰ੍ਹਾਂ ਜਾਂਚ ਕਰਨ ਅਤੇ ਉਨ੍ਹਾਂ ਦੇ ਹੱਲ ਨੂੰ ਛੇਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਕੈਬਨਿਟ ਸਬ-ਕਮੇਟੀ ਦੀ ਭੂਮਿਕਾ ‘ਤੇ ਜ਼ੋਰ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ, “ਕੈਬਨਿਟ ਸਬ-ਕਮੇਟੀ ਸੂਬੇ ਦੇ ਸਾਰੇ ਕਾਡਰਾਂ ਦੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਇੱਕ ਅਨੁਕੂਲ ਮਾਹੌਲ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।”

ਇਨ੍ਹਾਂ ਵਿਚਾਰ-ਵਟਾਂਦਰੇ ਦੌਰਾਨ, ਵਿੱਤ ਮੰਤਰੀ ਨੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਬਾਜ਼ੀਗਰ ਵਣਜਾਰਾ ਸਮਾਜ ਸੰਘਰਸ਼ ਕਮੇਟੀ, ਕੰਪਿਊਟਰ ਟੀਚਰਜ਼ ਯੂਨੀਅਨ, ਲਾਲ ਝੰਡਾ ਮਿਡ-ਡੇਅ ਮੀਲ ਵਰਕਰਜ਼ ਯੂਨੀਅਨ, ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ।

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਮੰਗਾਂ ਦਾ ਇੱਕ ਵਿਸਤ੍ਰਿਤ ਚਾਰਟਰ ਪੇਸ਼ ਕੀਤਾ, ਜਿਸ ‘ਚ ਪੰਜਾਬ ਸਰਕਾਰੀ ਕਰਮਚਾਰੀਆਂ ਨੂੰ ਦਰਪੇਸ਼ ਆਮ ਮੁੱਦਿਆਂ ਨੂੰ ਉਜਾਗਰ ਕੀਤਾ ਗਿਆ। ਆਮ ਕਰਮਚਾਰੀ ਭਲਾਈ ਮਾਮਲਿਆਂ ਤੋਂ ਇਲਾਵਾ, ਯੂਨੀਅਨ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਦਫਤਰਾਂ, ਸਿੱਖਿਆ ਵਿਭਾਗ, ਸਹਿਕਾਰਤਾ ਵਿਭਾਗ, ਆਬਕਾਰੀ ਵਿਭਾਗ, ਵਿੱਤ ਵਿਭਾਗ, ਆਈ.ਟੀ.ਆਈ. ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਕਮਿਸ਼ਨਰ ਦਫਤਰਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਤਾਇਨਾਤ ਮਨਿਸਟੀਰੀਅਲ ਸਟਾਫ ਨਾਲ ਸਬੰਧਤ ਖਾਸ ਚਿੰਤਾਵਾਂ ਉਠਾਈਆਂ।

Read More: ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ ਤੇ1400 ਹੌਟਸਪੌਟ ਕੀਤੇ ਜਾਣਗੇ ਸਾਫ਼: ਹਰਜੋਤ ਸਿੰਘ ਬੈਂਸ

ਵਿਦੇਸ਼

Scroll to Top