Site icon TheUnmute.com

ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਫਿਨਲੈਂਡ ਵਿਖੇ ਟ੍ਰੇਨਿੰਗ ਲਈ ਭੇਜੇਗੀ ਪੰਜਾਬ ਸਰਕਾਰ

Primary Schools

ਚੰਡੀਗੜ੍ਹ, 24 ਸਤੰਬਰ 2024: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ (Primary Schools) ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈ |

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁਹੱਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ (Primary Schools) ਦੇ ਅਧਿਆਪਕਾਂ ਦੀ ਇਹ ਟ੍ਰੇਨਿੰਗ 3 ਹਫ਼ਤਿਆਂ ਦੀ ਹੋਵੇਗੀ।

Read More: ਡੇਰਾ ਮੁਖੀ ਰਾਮ ਰਹੀਮ ਖਿਲਾਫ਼ ਹਾਈ ਕੋਰਟ ਪਹੁੰਚੀ SGPC, ਜਾਣੋ ਪੂਰਾ ਮਾਮਲਾ

ਸਿੱਖਿਆ ਮੰਤਰੀ ਨੇ ਦੱਸਿਆ ਕਿ ਫਰਵਰੀ 2023 ਤੋਂ ਕੁੱਲ 198 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ- ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ‘ਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ‘ਚ ਆਪਣੀ ਸਿਖਲਾਈ ਦਿਵਾਈ ਜਾ ਚੁੱਕੀ ਹੈ। ਇਸਦੇ ਨਾਲ ਹੀ 100 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਿੱਖਿਆ ਵਿਭਾਗ ਵਿੱਚ ਏ.ਆਈ. ਅਤੇ ਭਾਈਵਾਲ ਸੰਬੰਧੀ ਟ੍ਰੇਨਿੰਗ ਦਿਵਾਈ ਜਾ ਰਹੀ ਹੈ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਟ੍ਰੇਨਿੰਗ ਤੇ ਜਾਣ ਦੇ ਚਾਹਵਾਨ ਅਧਿਆਪਕਾਂ ਅੱਜ ਮਿਤੀ 24 ਸਤੰਬਰ 2024 ਤੋਂ ਆਨਲਾਈਨ ਅਪਲਾਈ ਕਰ ਸਕਣਗੇ | ਇਸ ਟ੍ਰੇਨਿੰਗ ਸੰਬੰਧੀ ਸਾਰੀ ਜਾਣਕਾਰੀ ਵਿਭਾਗ ਦੀ ਵੈੱਬਸਾਈਟ ਈ.ਪੰਜਾਬ ਪੋਰਟਲ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ ‘ਤੇ ਜਾਣ ਲਈ ਅਪਲਾਈ ਕਰਨਗੇ, ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਜਾਵੇਗਾ।

Exit mobile version