July 4, 2024 8:45 pm
60 schools abroad for training

ਪੰਜਾਬ ਸਰਕਾਰ 60 ਸਕੂਲਾਂ ਦੇ ਪ੍ਰਿੰਸੀਪਲਾਂ ਤੇ ਮੁਖੀਆਂ ਨੂੰ ਸਿਖਲਾਈ ਲਈ ਭੇਜੇਗੀ ਵਿਦੇਸ਼: ਹਰਜੋਤ ਬੈਂਸ

ਚੰਡੀਗੜ੍ਹ 15 ਅਗਸਤ 2022: ਪੰਜਾਬ ਸਰਕਾਰ (Punjab government) ਸੂਬੇ ‘ਚ ਸਿੱਖਿਆ ਦੇ ਪੱਧਰ ਨੂੰ ਹੋਰ ਵੀ ਉੱਚਾ ਚੁੱਕਣ ਲਈ ਨਵੀਆਂ ਨੀਤੀਆਂ ਲੈ ਕੇ ਆ ਰਹੀ ਹੈ | ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਸਿਖਲਾਈ ਲੈਣ ਲਈ ਕੈਨੇਡਾ, ਯੂਕੇ ਅਤੇ ਸਿੰਘਾਪੁਰ ਭੇਜਿਆ ਜਾਵੇਗਾ।

ਇਸਦੇ ਨਾਲ ਹੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ (Punjab government) ਵਲੋਂ ਸਕੂਲਾਂ ਵਿੱਚ ਵਧੀਆ ਅਤੇ ਹਰ ਤਰ੍ਹਾਂ ਦੀ ਸਹੂਲਤ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਕੂਲਾਂ ਵਿੱਚ ਕਲਾਸਰੂਮ, ਖੇਡ ਮੈਦਾਨ, ਪੈਖਾਨੇ, ਸਟਾਫ ਅਤੇ ਲੈਫ ਦੀ ਜਾਣਕਾਰੀ ਇਕੱਠੀ ਕਰਨ ਵਾਸਤੇ ਸਰਵੇਖਣ ਕਰਵਾਏ ਜਾ ਰਹੇ ਹਨ।

ਇਸਦੇ ਨਾਲ ਹੀ ਹਰਜੋਤ ਬੈਂਸ ਨੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਕਿਹਾ ਕਿ ਸੂਬੇ ਵਿੱਚ 20 ਹਜ਼ਾਰ ਸਰਕਾਰੀ ਸਕੂਲ ਹਨ ਤੇ ਇਨ੍ਹਾਂ ਵਿੱਚੋਂ 400 ਸਕੂਲ ਅਜਿਹੇ ਹਨ ਜਿੱਥੇ ਕੋਈ ਅਧਿਆਪਕ ਨਹੀਂ ਹੈ, ਜਦੋਂ ਕਿ 1600 ਸਕੂਲ ਅਜਿਹੇ ਹਨ ਜਿੱਥੇ ਸਿਰਫ ਇੱਕ-ਇੱਕ ਅਧਿਆਪਕ ਪੜ੍ਹਾ ਰਿਹਾ ਹੈ |