Site icon TheUnmute.com

ਪੰਜਾਬ ਸਰਕਾਰ ਸੂਬੇ ਦੇ ਵੇਰਕਾ ਮਿਲਕ ਪਲਾਂਟਾਂ ਨੂੰ ਅੱਪਡੇਟ ਕਰਨ ਲਈ ਕਰ ਰਹੀ ਕੰਮ

2 ਜਨਵਰੀ 2025: ਪੰਜਾਬ (Punjab Milkfed President Narinder Singh Shergill) ਮਿਲਕਫੈੱਡ ਦੇ ਪ੍ਰਧਾਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ (Punjab government) ਸਰਕਾਰ ਸੂਬੇ ਦੇ 10 ਵੱਡੇ ਵੇਰਕਾ ਮਿਲਕ (Verka milk plants) ਪਲਾਂਟਾਂ ਦੇ ਬਾਹਰ ਮੌਜੂਦਾ ਵੇਰਕਾ ਆਊਟਲੇਟਾਂ ਦੇ ਬੁਨਿਆਦੀ ਢਾਂਚੇ ਨੂੰ ਅੱਪਡੇਟ ਕਰਨ ਲਈ ਕੰਮ ਕਰ ਰਹੀ ਹੈ।

ਨਵੇਂ ਸਾਲ ਦੇ ਪਹਿਲੇ ਦਿਨ ਵੇਰਕਾ ਮਿਲਕ ਪਲਾਂਟ ਮੋਹਾਲੀ (mohali) ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਚੇਅਰਮੈਨ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸ ਮੁੱਖ ਪਲਾਂਟਾਂ ਦੇ ਬਾਹਰ ਵੇਰਕਾ ਉਤਪਾਦ ਵੇਚਣ ਵਾਲੇ ਆਊਟਲੇਟਾਂ ਨੂੰ ਆਧੁਨਿਕ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਹੈ। ਵੇਰਕਾ ਆਊਟਲੈਟਸ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ, ਸਰਕਾਰ ਰਾਜ ਵਿੱਚ ਵੇਰਕਾ ਮਿਲਕ ਪਲਾਂਟਾਂ ਦੇ ਆਧੁਨਿਕੀਕਰਨ ਅਤੇ ਅਪਗ੍ਰੇਡੇਸ਼ਨ ‘ਤੇ ਵੀ ਧਿਆਨ ਦੇ ਰਹੀ ਹੈ।

ਚੇਅਰਮੈਨ ਨਰਿੰਦਰ ਸ਼ੇਰਗਿੱਲ ਨੇ ਦੱਸਿਆ ਕਿ ਮੋਹਾਲੀ (mohali verka plants) ਵੇਰਕਾ ਪਲਾਂਟ ਦੀ ਸਮਰੱਥਾ ਵਧਾਉਣ ਲਈ 325 ਕਰੋੜ ਰੁਪਏ ਦੀ ਲਾਗਤ ਨਾਲ ਇਸ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਅਤੇ ਜਲੰਧਰ ਦੇ ਪਲਾਂਟਾਂ ਨੂੰ ਵੀ 80 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਆਧੁਨਿਕ ਅਤੇ ਅਪਗ੍ਰੇਡ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਮਿਲਕਫੈੱਡ(Milkfed) ਦੇ ਦੋਵੇਂ ਫੀਡ ਪਲਾਂਟ ਵੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਧੀਨ ਹਨ। ਇਸ ਮੌਕੇ ਉਨ੍ਹਾਂ ਨਾਲ ਮਿਲਕਫੈੱਡ (Milkfed) ਦੇ ਐਮ.ਡੀ. ਰਾਹੁਲ ਗੁਪਤਾ ਵੀ ਮੌਜੂਦ ਸਨ।

read more: Punjab News: ਪੰਜਾਬ ਸਰਕਾਰ ਨੇ ਆਈ.ਏ.ਐਸ. ਅਧਿਕਾਰੀਆਂ ਨੂੰ ਨਵੇਂ ਸਾਲ ਦਾ ਦਿੱਤਾ ਤੋਹਫ਼ਾ

 

Exit mobile version