Site icon TheUnmute.com

Punjab Government: ਜਲਦੀ ਨਾਲ ਤੁਸੀਂ ਵੀ ਕਰਵਾ ਲਉ ਆਪਣੇ ਖਾਤੇ ਚੈੱਕ

26 ਨਵੰਬਰ 2024: ਮੁੱਖ ਮੰਤਰੀ ਭਗਵੰਤ ਸਿੰਘ (bhagwant maan) ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (punjab goverment) ਨੇ ਆਸ਼ੀਰਵਾਦ ਸਕੀਮ (Ashirwad scheme) ਤਹਿਤ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ (beneficiaries) ਨੂੰ 9.51 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

 

ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਆਸ਼ੀਰਵਾਦ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ, ਫਰੀਦਕੋਟ, ਹੁਸ਼ਿਆਰਪੁਰ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐੱਸ.ਏ.ਐਸ. ਨਗਰ, ਐੱਸ. ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 1331 ਲਾਭਪਾਤਰੀਆਂ ਨੂੰ 6.78 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

Exit mobile version