Gurdaspur

ਗੁਰਦਾਸਪੁਰ ਦੇ ਖਜਾਨਾ ਅਧਿਕਾਰੀ ਖਿਲਾਫ਼ ਪੰਜਾਬ ਸਰਕਾਰ ਦਾ ਐਕਸ਼ਨ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਮੁਅੱਤਲ

ਗੁਰਦਾਸਪੁਰ , 21 ਜੁਲਾਈ 2023: ਬੀਤੇ ਦਿਨੀਂ ਇੱਕ ਅਫ਼ਸਰ ਦੀ ਆਪਣੇ ਹੀ ਦਫ਼ਤਰ ਦੇ ਬਾਹਰ ਫਾਈਲਾਂ ਤਿਆਰ ਕਰਨ ਵਾਲੇ ਇੱਕ‌ ਵਿਅਕਤੀ ਦੇ ਖੋਖੇ ਦੀ ਕੁਰਸੀ ‘ਤੇ ਕਥਿਤ ਸ਼ਰਾਬ ਪੀ ਕੇ ਬੇਸੁੱਧ ਪਏ ਹੋਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਅਧਿਕਾਰੀ ਦੇ ਖਿਲਾਫ਼ ਐਕਸ਼ਨ ਲੈ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੁਪਰੀਡੈਂਟ ਗ੍ਰੇਡ-2 ਕਾਰਜਵਾਹਕ ਜਿਲ੍ਹਾ ਖਜ਼ਾਨਾ ਅਧਿਕਾਰੀ ਗੁਰਦਾਸਪੁਰ (Gurdaspur) ਦੇ ਅਹੁਦੇ ‘ਤੇ ਤਾਇਨਾਤ ਮੋਹਨ ਦਾਸ ਨਾਂ ਦੇ ਇਸ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਬੀਤੇ ਦਿਨ ਇਹ ਅਧਿਕਾਰੀ ਜ਼ਿਲ੍ਹਾ ਖਜ਼ਾਨਾ ਦਫ਼ਤਰ ਦੇ ਬਾਹਰ ਪੈਨਸ਼ਨ ਆਦਿ ਦੀਆਂ ਫਾਈਲਾਂ ਤਿਆਰ ਕਰਨ ਵਾਲੇ ਇਕ ਵਿਅਕਤ ਦੇ ਖੋਖੇ ਦੀ ਕੁਰਸੀ ‘ਤੇ ਬੇਸੁੱਧ ਹੋਇਆ ਪਿਆ ਸੀ ਕਿ ਕਿਸੇ ਵੱਲੋਂ ਇਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਗਈ। ਵੀਡੀਓ ਬਣਾਉਣ ਵਾਲੇ ਨੇ ਇਸ ਦੀ ਵੀਡੀਓ ਬਣਾ ਕੇ ਉਸ ਵਿੱਚ ਬਕਾਇਦਾ ਵਾਇਸ ਓਵਰ ਦੇ ਕੇ ਇਸ ਦੀ ਪਛਾਣ ਵੀ ਉਜਾਗਰ ਕੀਤੀ ਗਈ ਸੀ ਅਤੇ ਜਿਸ ਵਿਅਕਤੀ ਦੇ ਖੋਖੇ ਦੀ ਕੁਰਸੀ ‘ਤੇ ਇਹ ਅਧਿਕਾਰੀ ਬੇਸੁੱਧ ਹੋਇਆ ਬੈਠਾ ਸੀ ਅਤੇ ਉਸ ਵਿਅਕਤੀ ਨੂੰ ਇਸ ਦਾ ਖਾਸ ਮਿੱਤਰ ਦੱਸਿਆ ਸੀ।

ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮਸ ‘ਤੇ ਕਾਫੀ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਦੀ ਮੁਅੱਤਲੀ ਸੰਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਡਿਪਟੀ ਡਾਇਰੈਕਟਰ ਖਜ਼ਾਨਾ ਅਤੇ ਲੇਖਾ ਪੰਜਾਬ ਵੱਲੋਂ ਜਾਰੀ ਕੀਤੇ ਗਏ | ਇਸ ਪੱਤਰ ਵਿੱਚ ਕਿਹਾ ਹੈ ਕਿ ਦੋਸ਼ ਸੂਚੀ ਸਬੰਧਤ ਖਜਾਨਾ ਅਧਿਕਾਰੀ ਨੂੰ ਅਲੱਗ ਤੋਂ ਭੇਜੀ ਜਾ ਰਹੀ ਹੈ ਅਤੇ ਮੁਅੱਤਲੀ ਦੌਰਾਨ ਉਸ ਦਾ ਹੈਡ ਕਵਾਟਰ ਜਲੰਧਰ ਦੇ ਖਜਾਨਾ ਦਫਤਰ ਵਿਖੇ ਫਿਕਸ ਕੀਤਾ ਗਿਆ ਹੈ।

Scroll to Top