ਚੰਡੀਗੜ੍ਹ, 05 ਮਾਰਚ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ‘ਤੇ ਗਏ ਤਹਿਸੀਲਦਾਰਾਂ (Tehsildars) ਖ਼ਿਲਾਫ ‘ਤੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਲਿਖਤੀ ਹੁਕਮ ਜਾਰੀ ਕਰਦੇ ਹੋਏ 5 ਤਹਿਸੀਲਦਾਰਾਂ ਅਤੇ 9 ਨਾਇਬ ਤਹਿਸੀਲਦਾਰਾਂ (Naib Tehsildars) ਨੂੰ ਮੁਅੱਤਲ ਕਰ ਦਿੱਤਾ ਹੈ।
ਦਰਅਸਲ, ਤਹਿਸੀਲਦਾਰਾਂ ਅਤੇ ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਤਹਿਸੀਲਦਾਰਾਂ ਨੇ ਹੜਤਾਲ ਕੀਤੀ ਸੀ। ਮੋਗਾ ਦੇ 6 ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ, ਫਿਰੋਜ਼ਪੁਰ ਦੇ 2 ਅਤੇ ਸ੍ਰੀ ਮੁਕਤਸਰ ਸਾਹਿਬ ਦੇ 6 ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ‘ਚ ਤਹਿਸੀਲਦਾਰ ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ‘ਚ ਸਮੂਹਿਕ ਛੁੱਟੀ ‘ਤੇ ਚਲੇ । ਇਸ ਦੌਰਾਨ ਤਹਿਸੀਲਦਾਰਾਂ ਨੇ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਸੀ।
ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ (CM Bhagwant Mann) ਵੀ ਇਸ ਮਾਮਲੇ ਵਿੱਚ ਐਕਸ਼ਨ ਮੋਡ ‘ਚ ਆ ਗਏ। ਸੀਐਮ ਭਗਵੰਤ ਮਾਨ ਨੇ ਤਹਿਸੀਲਦਾਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ। ਹੁਣ ਲੋਕ ਇਹ ਫੈਸਲਾ ਕਰਨਗੇ ਕਿ ਉਹ ਛੁੱਟੀਆਂ ਤੋਂ ਬਾਅਦ ਕਿੱਥੇ ਜੁਆਇਨ ਹੋਣਗੇ।
Read More: ਅਗਲੇ 10 ਦਿਨ ਤਹਿਸੀਲਾਂ ਦਾ ਕਰਾਂਗਾ ਦੌਰਾ, ਕੰਮ ਨਹੀਂ ਰੁਕੇਗਾ: CM ਭਗਵੰਤ ਮਾਨ