Election Results

ਚਿੱਟ ਫੰਡ ਕੰਪਨੀ ‘ਪਰਲ’ ਮਾਮਲੇ ‘ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਜਾਇਦਾਦਾਂ ‘ਤੇ ਕਬਜ਼ਾ ਲੈਣ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 29 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਚਿੱਟ ਫੰਡ ਕੰਪਨੀ “ਪਾਰਲ” (Pearl) ਦੀ ਧੋਖਾਧੜੀ ਦੇ ਪੀੜਤਾਂ ਨੂੰ ਉਨ੍ਹਾਂ ਦੇ ਪੈਸੇ ਦਿੱਤੇ ਜਾਣਗੇ । ਪੰਜਾਬ ਸਰਕਾਰ ਨੇ ਪੰਜਾਬ ਵਿੱਚ ਚਿੱਟ ਫੰਡ ਕੰਪਨੀ “ਪਾਰਲ” ਦੀਆਂ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਛੇਤੀ ਹੀ ਕਾਨੂੰਨੀ ਕਾਰਵਾਈ ਪੂਰੀ ਕਰਕੇ ਨਿਲਾਮੀ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।

Scroll to Top