ਚੰਡੀਗੜ੍ਹ 16 ਨਵੰਬਰ 2022: ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ (Aam Aadmi Clinics) ਨੂੰ ਲੈ ਕੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ ਅਤੇ ਇਸ ਦੀ ਜਾਣਕਾਰੀ ‘ਆਪ’ ਟਵਿੱਟਰ ‘ਤੇ ਟਵੀਟ ਕਰਕੇ ਦਿੱਤੀ ਗਈ ਹੈ। ਪੰਜਾਬ ਸਰਕਾਰ 500 ਹੋਰ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੀ ਹੈ। ਇਹ ਮੁਹੱਲਾ ਕਲੀਨਿਕ 26 ਜਨਵਰੀ 2023 ਨੂੰ ਸ਼ੁਰੂ ਕੀਤੇ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ‘ਆਪ’ ਸਰਕਾਰ ਨੇ ਇਸ ਤੋਂ ਪਹਿਲਾਂ 15 ਅਗਸਤ ਨੂੰ 100 ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਸਨ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਵੀ ਸ਼ਲਾਘਾ ਕੀਤੀ ਗਈ ਹੈ। ਮੁਹੱਲਾ ਕਲੀਨਿਕ ਵਧੀਆ ਕੰਮ ਕਰ ਰਹੇ ਹਨ। ਲੱਖਾਂ ਲੋਕ ਇਲਾਜ ਕਰਵਾ ਚੁੱਕੇ ਹਨ। ‘ਆਪ’ ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ਦਾ ਕੰਮ ਕਰਵਾਇਆ ਜਾ ਰਿਹਾ ਹੈ। ਮੁਹੱਲਾ ਕਲੀਨਿਕਾਂ ਵਿੱਚ ਮੁਫਤ ਦਵਾਈਆਂ, 41 ਲੈਬ ਟੈਸਟਾਂ ਦੀ ਸਹੂਲਤ, 100 ਕਿਸਮ ਦੀਆਂ ਦਵਾਈਆਂ, ਇੱਕ ਮੈਡੀਕਲ ਅਫਸਰ, ਫਾਰਮਾਸਿਸਟ, ਕਲੀਨਿਕ ਸਹਾਇਕ ਤਾਇਨਾਤ ਕੀਤਾ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ 44, ਲੁਧਿਆਣਾ 47, ਪਟਿਆਲਾ 40, ਜਲੰਧਰ 37, ਹੁਸ਼ਿਆਰਪੁਰ 33, ਗੁਰਦਾਸਪੁਰ 33, ਬਠਿੰਡਾ 24, ਸੰਗਰੂਰ 26, ਫਾਜ਼ਿਲਕਾ 22, ਫ਼ਿਰੋਜ਼ਪੁਰ 19, ਮੋਹਾਲੀ 19 ਮੁਕਤਸਰ 19 ਖੋਲ੍ਹੇ ਜਾਣਗੇ।