ਚੰਡੀਗੜ੍ਹ 21 ਮਈ 2022: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੂਬੇ ਦੇ ਦੁੱਧ ਉਤਪਾਦਕਾਂ (Milk producers) ਨੂੰ ਵੱਡੀ ਸੌਗਾਤ ਦਿੱਤੀ ਹੈ।ਇਸ ਦੌਰਾਨ ਸਰਕਾਰ ਵਲੋਂ ਦੁੱਧ ਉਤਪਾਦਕਾਂ ਦੇ ਹਿੱਤ ਵੱਡਾ ਫ਼ੈਸਲਾ ਲੈਂਦਿਆਂ ਦੁੱਧ ਦੀ ਖਰੀਦ ਦੀ ਕੀਮਤਾਂ ‘ਚ ਵਾਧਾ ਕੀਤਾ ਹੈ। ਜਿਕਰਯੋਗ ਹੈ ਕਿ ਮਿਲਕਫੈਡ ਨੇ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ ਕੀਤਾ ਹੈ। ਇਹ ਵਾਧਾ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਕੀਤਾ ਗਿਆ ਹੈ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ‘ਚ ਦੁੱਧ ਉਤਪਾਦਕਾਂ (Milk producers) ਲਈ ਹੋਰ ਫੈਸਲੇ ਲਏ ਜਾਣਗੇ। ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਿਟਡ (ਮਿਲਕਫੈਡ) ਵੱਲੋਂ ਦੁੱਧ ਉਤਪਾਦਕ ਕਿਸਾਨਾਂ ਤੋਂ ਕੀਤੀ ਜਾਂਦੀ ਦੁੱਧ ਦੀ ਖਰੀਦ ਦੀਆਂ ਕੀਮਤਾਂ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਗਿਆ।
ਨਵੰਬਰ 23, 2024 3:57 ਪੂਃ ਦੁਃ