ਸਕਾਲਰਸ਼ਿਪ ਸਕੀਮ

ਅਨੁਸੂਚਿਤ ਜਾਤੀਆਂ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ, ਜਾਰੀ ਕੀਤੇ ਵਿਸ਼ੇਸ਼ ਫੰਡ

ਕਿਸੇ ਵੀ ਸੂਬੇ ਦੀ ਤਰੱਕੀ ਦਾ ਅਸਲ ਮਾਪਦੰਡ ਉਸ ਦੇ ਨੌਜਵਾਨਾਂ ਨੂੰ ਮਿਲਣ ਵਾਲੇ ਸਿੱਖਿਆ ਦੇ ਮੌਕੇ ਹੁੰਦੇ ਹਨ| ਖ਼ਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਸਿੱਖਿਆ ਹੀ ਉਹ ਸਾਧਨ ਹੈ ਜੋ ਉਨ੍ਹਾਂ ਨੂੰ ਗਰੀਬੀ ਅਤੇ ਪਿੱਛੜੇਪਣ ਦੇ ਚੱਕਰ ‘ਚੋਂ ਬਾਹਰ ਕੱਢ ਸਕਦੀ ਹੈ|ਇਸੇ ਸੋਚ ਨੂੰ ਅੱਗੇ ਵਧਾਉਂਦਿਆਂ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਸਕਾਲਰਸ਼ਿਪ ਸਕੀਮ ਇੱਕ ਸ਼ਲਾਘਾਯੋਗ ਅਤੇ ਲੋਕ-ਹਿਤੈਸ਼ੀ ਪਹਿਲ ਵਜੋਂ ਸਾਹਮਣੇ ਆਈ ਹੈ|

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 2.7 ਲੱਖ ਤੋਂ ਵੱਧ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ₹271 ਕਰੋੜ ਦੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਜਾਰੀ ਕਰਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਸਮਾਜਿਕ ਤਬਦੀਲੀ ਦਾ ਸਭ ਤੋਂ ਵੱਡਾ ਸਾਧਨ ਮੰਨਦੀ ਹੈ|ਇਸ ਰਕਮ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ ਅਤੇ ਕਈ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ‘ਚ ਮੱਦਦ ਮਿਲੇਗੀ|

ਇਹ ਸਕੀਮ ਸਿਰਫ਼ ਇੱਕ ਵਿੱਤੀ ਸਹਾਇਤਾ ਯੋਜਨਾ ਨਹੀਂ, ਸਗੋਂ ਸਮਾਜਿਕ ਨਿਆਂ ਅਤੇ ਬਰਾਬਰੀ ਵੱਲ ਇੱਕ ਮਜ਼ਬੂਤ ਕਦਮ ਹੈ| ਅਕਸਰ ਆਰਥਿਕ ਤੰਗੀ ਕਾਰਨ ਹੋਣਹਾਰ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਵਿਚਕਾਰ ਛੱਡਣੀ ਪੈਂਦੀ ਹੈ, ਪਰ ਇਸ ਤਰ੍ਹਾਂ ਦੀਆਂ ਸਕਾਲਰਸ਼ਿਪ ਯੋਜਨਾਵਾਂ ਉਨ੍ਹਾਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦਿੰਦੀਆਂ ਹਨ|ਸਰਕਾਰ ਵੱਲੋਂ ਸਿੱਖਿਆ ਲਈ ਦਿੱਤਾ ਗਿਆ ਇਹ ਸਹਿਯੋਗ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ‘ਚ ਅਹਿਮ ਭੂਮਿਕਾ ਨਿਭਾਏਗਾ|

ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਹਥਿਆਰਬੰਦ ਸੈਨਾਵਾਂ ‘ਚ ਭਰਤੀ ਪ੍ਰੀਖਿਆਵਾਂ ਅਤੇ ਨੀਟ, ਜੇਈਈ, ਕਾਮਨ ਲਾਅ ਐਡਮਿਸ਼ਨ ਟੈਸਟ (ਸੀਐੱਲਏਟੀ) ਅਤੇ ਨੈਸ਼ਨਲਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐਨਆਈਐਫਟੀ) ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੀ ਸਹੂਲਤ ਮੁਹੱਈਆ ਕਰਵਾਉਣਾ ਵੀ ਇੱਕ ਦੂਰਅੰਦੇਸ਼ੀ ਫੈਸਲਾ ਹੈ|ਇਸ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਵੀ ਦੇਸ਼ ਦੀਆਂ ਪ੍ਰਮੁੱਖ ਸੰਸਥਾਵਾਂ ਅਤੇ ਕਰੀਅਰ ਖੇਤਰਾਂ ‘ਚ ਅੱਗੇ ਵਧਣ ਦਾ ਮੌਕਾ ਮਿਲੇਗਾ|

ਵਿੱਤੀ ਸਾਲ 2025-26 ਲਈ ₹196 ਕਰੋੜ ਦੀ ਰਕਮ ਜਾਰੀ ਕਰਕੇ 1.65 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਾ ਲਾਭ ਦੇਣਾ ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਆਪਣੇ ਵਾਅਦਿਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਵਚਨਬੱਧ ਹੈ|ਇਹ ਸਹਾਇਤਾ ਹਜ਼ਾਰਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਦੇ ਰਹੀ ਹੈ|

ਅਨੁਸੂਚਿਤ ਜਾਤੀ ਸਕਾਲਰਸ਼ਿਪ ਸਕੀਮ ਪੰਜਾਬ ਦੇ ਨੌਜਵਾਨਾਂ ਲਈ ਉਮੀਦ ਦੀ ਕਿਰਨ ਹੈ|ਇਹ ਯੋਜਨਾ ਨਾ ਸਿਰਫ਼ ਸਿੱਖਿਆ ਨੂੰ ਉਤਸ਼ਾਹਿਤ ਕਰ ਰਹੀ ਹੈ, ਸਗੋਂ ਸਮਾਜ ‘ਚ ਬਰਾਬਰੀ ਅਤੇ ਸਸ਼ਕਤੀਕਰਨ ਦੀ ਭਾਵਨਾ ਨੂੰ ਵੀ ਮਜ਼ਬੂਤ ਕਰ ਰਹੀ ਹੈ|ਜਦੋਂ ਹਰ ਵਰਗ ਦੇ ਬੱਚਿਆਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਮਿਲਣਗੇ ਤਾਂ ਹੀ ਇੱਕ ਮਜ਼ਬੂਤ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਸੰਭਵ ਹੋਵੇਗੀ|

ਪੰਜਾਬ ਸਰਕਾਰ ਦੀ ਇਹ ਪਹਿਲ ਸ਼ਲਾਘਾਯੋਗ ਹੈ|ਸਿੱਖਿਆ ਦੇ ਖੇਤਰ ‘ਚ ਕੀਤੇ ਜਾ ਰਹੇ ਅਜਿਹੇ ਨਿਵੇਸ਼ ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਬਣਾਉਣਗੇ ਅਤੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਹਕੀਕਤ ‘ਚ ਬਦਲਣ ਵਿੱਚ ਅਹਿਮ ਯੋਗਦਾਨ ਪਾਉਣਗੇ|

Read More: ਆਨਲਾਈਨ ਰਜਿਸਟ੍ਰੇਸ਼ਨ ਸਿਸਟਮ, ਲੋਕ-ਪੱਖੀ ਤੇ ਇਤਿਹਾਸਕ ਫੈਸਲਾ

ਵਿਦੇਸ਼

Scroll to Top