ਪੰਜਾਬ ਸਰਕਾਰ ਦਾ ਕੈਬਨਿਟ ਵਿਸਥਾਰ, ਜਾਣੋ ਕਿਹੜੇ ਮੰਤਰੀਆਂ ਨੂੰ ਮਿਲ ਸਕਦੀ ਹੈ ਜਗ੍ਹਾ

3 ਜੁਲਾਈ 2025: ਆਮ ਆਦਮੀ ਪਾਰਟੀ (aam aadmi party) (ਆਪ) ਪੰਜਾਬ ਸਰਕਾਰ ਦਾ ਕੈਬਨਿਟ ਵਿਸਥਾਰ ਅੱਜ (3 ਜੁਲਾਈ) ਵੀਰਵਾਰ ਨੂੰ ਹੋ ਰਿਹਾ ਹੈ। ਇਹ 3 ਸਾਲਾਂ ਵਿੱਚ ਸਰਕਾਰ ਦਾ ਸੱਤਵਾਂ ਕੈਬਨਿਟ (cabinet) ਵਿਸਥਾਰ ਹੋਵੇਗਾ। ਇਸ ਦੌਰਾਨ ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਦੀ ਸੰਭਾਵਨਾ ਹੈ। ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਵੀ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਗੇ। ਸਹੁੰ ਚੁੱਕ ਸਮਾਗਮ ਦੁਪਹਿਰ 1 ਵਜੇ ਰਾਜ ਭਵਨ ਵਿੱਚ ਹੋਵੇਗਾ।

ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਸਮੇਤ ਕੁੱਲ 18 ਮੰਤਰੀ

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਦਾ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਾ ਲਗਭਗ ਤੈਅ ਹੈ। ਉਨ੍ਹਾਂ ਨੂੰ ਹਾਊਸਿੰਗ ਵਿਭਾਗ ਜਾਂ ਉਦਯੋਗ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਸਰਕਾਰ ਹੋਰ ਨਵੇਂ ਆਗੂਆਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰੇਗੀ ਜਾਂ ਨਹੀਂ। ਪੰਜਾਬ ਵਿੱਚ ਮੁੱਖ ਮੰਤਰੀ ਸਮੇਤ ਮੰਤਰੀ ਮੰਡਲ ਵਿੱਚ 18 ਮੰਤਰੀ ਹੋ ਸਕਦੇ ਹਨ।

Read More: ਪੰਜਾਬ ਕੈਬਿਨਟ ਦੀ ਮੀਟਿੰਗ ‘ਚ ਲਿਆ ਗਿਆ ਅਹਿਮ ਫੈਸਲਾ, SC ਭਾਈਚਾਰੇ ਦਾ ਕਰਜ਼ਾ ਕੀਤਾ ਮੁਆਫ਼

Scroll to Top