ਚੰਡੀਗੜ੍ਹ, 01 ਮਾਰਚ 2025: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਸ਼ਨੀਵਾਰ ਨੂੰ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਖ਼ਿਲਾਫ ਸ਼ੁਰੂ ਕੀਤੀ ਫੈਸਲਾਕੁੰਨ ਜੰਗ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਪੰਜਾਬ ‘ਚੋਂ ਨਸ਼ਿਆਂ ਦੀ ਤਸਕਰੀ ਦਾ ਪੂਰੀ ਤਰ੍ਹਾਂ ਖਾਤਮਾ ਹੋਵੇਗਾ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਸ਼ਾਮਲ ਲੋਕਾਂ ਨੂੰ ਸਪੱਸ਼ਟ ਅਤੇ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਸੂਬਾ ਛੱਡ ਦੇਣ ਜਾਂ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਬੰਦ ਕਰ ਦੇਣ। ਉਨ੍ਹਾਂ ਕਿਹਾ ਕਿ ਇਹ ਚਿਤਾਵਨੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਚੁੱਕੇ ਜਾ ਰਹੇ ਠੋਸ ਕਦਮਾਂ ਦਾ ਹਿੱਸਾ ਹੈ ਤਾਂ ਜੋ ਇਸਦੇ ਨਾਗਰਿਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।
ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਪ੍ਰਤੀ ‘ਜ਼ੀਰੋ-ਟੌਲਰੈਂਸ’ ਨੀਤੀ ਦਾ ਉਦੇਸ਼ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਵਿਨਾਸ਼ਕਾਰੀ ਪ੍ਰਭਾਵਾਂ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਛੇਤੀ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ‘ਨਸ਼ਾ ਮੁਕਤ, ਰੰਗਲੇ ਪੰਜਾਬ’ ਦੀ ਗਵਾਹੀ ਭਰਨਗੇ |
Read More: Drug Issue: ਅਮਨ ਅਰੋੜਾ ਦੀ ਸਖ਼ਤ ਚਿਤਾਵਨੀ, ਨਸ਼ਾ ਤਸਕਰੀ ਛੱਡੋ ਜਾਂ ਫਿਰ ਨਤੀਜੇ ਭੁਗਤਣ ਲਈ ਰਹੋ ਤਿਆਰ