July 7, 2024 2:25 pm
ETT TEACHERS

ਪੰਜਾਬ ਸਰਕਾਰ ਵੱਲੋਂ ਬਾਰਡਰ ਜ਼ਿਲ੍ਹਿਆਂ ‘ਚ ਤਾਇਨਾਤ ਅਧਿਆਪਕਾਂ ਨੂੰ ਤਬਾਦਲਾ ਕਰਵਾਉਣ ਲਈ ਵਿਸ਼ੇਸ਼ ਮੌਕਾ ਦੇਣ ਦਾ ਫ਼ੈਸਲਾ: ਹਰਜੋਤ ਸਿੰਘ ਬੈਂਸ

ਚੰਡੀਗੜ, 03 ਜੂਨ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਅਧਿਆਪਕ ਪੱਖੀ ਫ਼ੈਸਲਾ ਲੈਂਦਿਆਂ ਆਪਣੇ ਘਰਾਂ ਤੋਂ ਦੂਰ ਬੈਠੇ 3704, 2392 ਮਾਸਟਰ ਕਾਡਰ ਭਰਤੀ ਅਧੀਨ ਭਰਤੀ ਹੋਏ ਅਧਿਆਪਕਾਂ ਅਤੇ 873 ਡੀ.ਪੀ.ਈ. ਭਰਤੀ ਅਧੀਨ ਭਰਤੀ ਹੋਏ 53 ਡੀ.ਪੀ.ਈ. ਨੂੰ ਬਦਲੀ ਕਰਵਾਉਣ ਦਾ ਮੌਕਾ ਦਿੱਤਾ ਗਿਆ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਬੈਂਸ ਨੇ ਦੱਸਿਆ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਰਡਰ ਜ਼ਿਲਿਆਂ ਵਿੱਚ ਤਾਇਨਾਤ ਕੀਤੇ ਗਏ ਅਧਿਆਪਕਾਂ ਨਾਲ ਕੀਤੇ ਵਾਅਦਾ ਪੂਰਾ ਕਰਦਿਆਂ ਅਜਿਹੇ ਅਧਿਆਪਕਾਂ ਨੂੰ ਇੱਕ ਵਾਰ ਦੀ ਵਿਸ਼ੇਸ਼ ਛੋਟ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਜੋ ਕਿ ਪਰਖ਼ ਕਾਲ ਦਾ ਸਮਾਂ ਪੂਰਾ ਨਹੀਂ ਕਰਦੇ ਜਾਂ ਫਿਰ ਸਕੂਲ ਵਿੱਚ ਦੋ ਸਾਲ ਦੀ ਠਹਿਰ ਦੀ ਸ਼ਰਤ ਵੀ ਪੂਰੀ ਨਹੀਂ ਕਰਦੇ।

ਉਹਨਾਂ ਦੱਸਿਆ ਕਿ ਇਨਾਂ ਅਅਿਾਪਕਾਂ ਨੂੰ ਬਾਰਡਰ ਜਿਲਿਆਂ ਦੇ ਸਕੂਲਾਂ ਅਤੇ ਪੰਜਾਬ ਰਾਜ ਦੇ ਜਿੰਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ 300 ਤੋਂ ਉੱਪਰ ਹੈ ਪਰੰਤੂ ਅਧਿਆਪਕ ਘੱਟ ਹਨ, ਵਿਖੇ ਬਦਲੀ ਕਰਵਾਉਣ ਵਾਸਤੇ ਆਨਲਾਈਨ ਪੋਰਟਲ ਮਿਤੀ 04/06/2023 ਤੋਂ ਖੁੱਲ ਰਿਹਾ ਹੈ।

ਇਸ ਦੇ ਨਾਲ ਹੀ ਉਹ ਸਾਰੇ ਅਧਿਆਪਕ ਜੋ 31/05/2023 ਤੱਕ ਬਦਲੀ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਅਤੇ ਪਿਛਲੇ ਗੇੜਾਂ ਵਿੱਚ ਬਦਲੀ ਕਰਵਾਉਣ ਵਿੱਚ ਸਫ਼ਲ ਨਹੀਂ ਹੋ ਸਕੇ, ਨੂੰ ਵੀ ਬਦਲੀ ਕਰਵਾਉਣ ਦਾ ਇੱਕ ਹੋਰ ਮੌਕਾ ਦਿੱਤਾ ਜਾ ਰਿਹਾ ਹੈ।

ਸ. ਬੈਂਸ ਨੇ ਕਿਹਾ ਕਿ ਸਾਡੀ ਸਰਕਾਰ ਦਾ ਉਦੇਸ਼ ਹੈ ਕਿ ਸੂਬੇ ਦੇ ਅਧਿਆਪਕਾਂ ਨੂੰ ਉਹਨਾਂ ਦੀ ਰਿਹਾਇਸ ਦੇ ਨੇੜੇ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ ਅਤੇ ਅਧਿਆਪਕਾਂ ਦੀ ਵੱਡੀ ਘਾਟ ਦਾ ਸਾਹਮਣਾ ਕਰ ਰਹੇ ਸਕੂਲਾਂ ਵਿੱਚ ਅਧਿਆਪਕ ਦੀ ਗਿਣਤੀ ਪੂਰੀ ਕਰਨ ਲਈ ਯਤਨਸੀਲ ਹੈ। ਉਹਨਾਂ ਕਿਹਾ ਕਿ ਸਾਰੀਆਂ ਬਦਲੀਆਂ ਅਤੇ ਨਿਯੁਕਤੀਆਂ ਨਿਰੋਲ ਮੈਰਿਟ ਦੇ ਆਧਾਰ ਤੇ ਕੀਤੀਆਂ ਜਾ ਰਹੀਆਂ ਹਨ।