Lal Chand Kataruchak

ਫਸਲ ਦੇ ਭੰਡਾਰਨ ਲਈ ਲੋੜੀਂਦੀ ਥਾਂ ਬਣਾਉਣ ਲਈ ਪੰਜਾਬ ਸਰਕਾਰ ਦੇ ਯਤਨ ਜਾਰੀ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 04 ਅਕਤੂਬਰ 2024: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਕਿਹਾ ਕਿ 31 ਦਸੰਬਰ 2024 ਤੱਕ ਪੰਜਾਬ ਦੇ ਗੋਦਾਮਾਂ ਤੋਂ ਲਗਭੱਗ 40 ਲੱਖ ਮੀਟਰਕ ਟਨ ਚੌਲਾਂ ਦੀ ਚੁਕਾਈ ਕੀਤੀ ਜਾਵੇਗੀ ਤਾਂ ਜੋ ਨਵੀਂ ਫਸਲ ਦੇ ਭੰਡਾਰ ਕਰਨ ਲਈ ਲੋੜੀਂਦੀ ਥਾਂ ਪ੍ਰਦਾਨ ਕੀਤੀ ਜਾ ਸਕੇ |

ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਚੱਲ ਰਹੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਝੋਨੇ ਨੂੰ ਸਟੋਰ ਕਰਨ ਲਈ ਲੋੜੀਂਦੀ ਜਗ੍ਹਾ ਬਣਾਉਣ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲੇ ਨਾਲ ਭਾਰਤੀ ਖੁਰਾਕ ਨਿਗਮ ਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਮੀਟ੍ਰਿਕ ਟਨ ਚੌਲਾਂ ਦੀ ਚੁਕਾਈ ਕਰੇਗਾ ਅਤੇ ਇਹ ਕੰਮ 20 ਰੇਲ ਗੱਡੀਆਂ, 3 ਕੰਟੇਨਰਾਂ ਅਤੇ ਕੁਝ ਛੋਟੇ ਟਰੱਕਾਂ ਦੀ ਵਰਤੋਂ ਕਰਕੇ ਪੂਰਾ ਕੀਤਾ ਜਾਵੇਗਾ।

Read More: Haryana: ਹਰਿਆਣਾ ‘ਚ ਭਲਕੇ ਵਿਧਾਨ ਸਭਾ ਚੋਣਾਂ ਲਈ ਵੋਟਿੰਗ, ਚੋਣ ਕਮਿਸ਼ਨ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

ਇਸਦੇ ਨਾਲ ਹੀ ਕਟਾਰੂਚੱਕ (Lal Chand Kataruchak) ਨੇ ਕਿਹਾ ਕਿ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (PPP) ਮੋਡ ਰਾਹੀਂ ਹੋਰ ਵੇਅਰਹਾਊਸ ਵੀ ਬਣਾਏ ਜਾ ਰਹੇ ਹਨ। ਅਗਲੇ ਸਾਲ ਮਾਰਚ ਤੱਕ 90 ਲੱਖ ਮੀਟ੍ਰਿਕ ਟਨ ਸਟੋਰੇਜ ਸਪੇਸ ਬਣਾਏ ਜਾਣ ਦੀ ਸੰਭਾਵਨਾ ਹੈ। ਇਸ ਲਈ ਅਨਾਜ ਨੂੰ ਸਟੋਰ ਕਰਨ ਲਈ ਥਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆੜ੍ਹਤੀਆਂ ਨੇ ਅੱਜ ਤੋਂ ਹੀ ਬਾਸਮਤੀ ਚੌਲਾਂ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ ਅਤੇ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਅਤੇ ਉਨ੍ਹਾਂ ਵੱਲੋਂ ਚੁੱਕੇ ਮੁੱਦਿਆਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹੈ। ਰੋਸ ਵਜੋਂ ਰੇਲਵੇ ਟਰੈਕ ਜਾਮ ਕਰਨ ਵਾਲੇ ਕਿਸਾਨਾਂ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਨ ਦਾ ਸੱਦਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਨਾਲ ਨਵੀਂ ਫ਼ਸਲ ਲਈ ਗੁਦਾਮਾਂ ‘ਚ ਖਾਲੀ ਥਾਂ ਯਕੀਨੀ ਬਣਾਉਣ ‘ਚ ਮੁਸ਼ਕਿਲ ਪੈਦਾ ਹੋਵੇਗੀ।

Scroll to Top