Site icon TheUnmute.com

ਪੰਜਾਬ ਸਰਕਾਰ ਦਾ ਨਸ਼ਿਆਂ ਖ਼ਿਲਾਫ ਅਹਿਮ ਕਦਮ, CM ਮਾਨ ਕੱਲ੍ਹ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਇਮਾਰਤ ਦਾ ਕਰਨਗੇ ਉਦਘਾਟਨ

Anti-narcotic task force

ਚੰਡੀਗੜ੍ਹ, 27 ਅਗਸਤ 2024: ਮੁੱਖ ਮੰਤਰੀ ਭਗਵੰਤ ਮਾਨ ਭਲਕੇ 11 ਵਜੇ ਮੋਹਾਲੀ ‘ਚ ਐਂਟੀ ਨਾਰਕੋਟਿਕ ਟਾਸਕ ਫੋਰਸ (Anti-narcotic task force) ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ | ਇਸ ਨੂੰ ਪੰਜਾਬ ਸਰਕਾਰ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵੱਲ ਇੱਕ ਹੋਰ ਅਹਿਮ ਕਦਮ ਮੰਨਿਆ ਜਾ ਰਿਹਾ ਹੈ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਐਂਟੀ ਨਾਰਕੋਟਿਕ ਟਾਸਕ ਫੋਰਸ ਦਾ ਵਟਸਐਪ ਨੰਬਰ ਜਾਰੀ ਕਰਨਗੇ | ਜਿਸ ‘ਤੇ ਪੰਜਾਬ ਵਾਸੀ ਵਟਸਐਪ ‘ਤੇ ਨਸ਼ਾ ਤਸਕਰੀ ਦੀ ਜਾਣਕਾਰੀ ਦੇ ਸਕਣਗੇ | ਇਮਾਰਤ ‘ਚ ਬਣੀ ਅਤਿ ਆਧੁਨਿਕ ਕੰਪਿਊਟਰ ਲੈਬ ਪੰਜਾਬ ‘ਚ ਨਸ਼ਾ ਤਸਕਰਾਂ ’ਤੇ ਤਿੱਖੀ ਨਜ਼ਰ ਰੱਖੇਗੀ। ਐਂਟੀ ਨਾਰਕੋਟਿਕ ਟਾਸਕ ਫੋਰਸ ਦਾ ਟੀਚਾ ਪੰਜਾਬ ‘ਚ ਨਸ਼ਿਆਂ ਨੂੰ ਖਤਮ ਕਰਨਾ ਹੋਵੇਗਾ |

Exit mobile version