ਮੇਰੀ ਰਸੋਈ ਸਕੀਮ

ਪੰਜਾਬ ਸਰਕਾਰ ਦੀ ‘ਮੇਰੀ ਰਸੋਈ ਸਕੀਮ’ ਸੂਬੇ ਦੇ ਲੱਖਾਂ ਪਰਿਵਾਰਾਂ ਦਾ ਬਣੀ ਸਹਾਰਾ

  • ਪੰਜਾਬ ਸਰਕਾਰ ਦੀ ‘ਮੇਰੀ ਰਸੋਈ ਸਕੀਮ’ ਸੂਬੇ ਦੇ ਲੱਖਾਂ ਪਰਿਵਾਰਾਂ ਦਾ ਬਣੀ ਸਹਾਰਾ
    40 ਲੱਖ ਪਰਿਵਾਰਾਂ ਨੂੰ ਮਿਲਣਗੀਆਂ ਮੁਫ਼ਤ ਰਾਸ਼ਨ ਕਿੱਟਾਂ

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਲਵਾਨ ਤੋਂ ‘ਮੇਰੀ ਰਸੋਈ ਯੋਜਨਾ’ ਦੀ ਸ਼ੁਰੂਆਤ ਕੀਤੀ|ਇਸ ਯੋਜਨਾ ਦਾ ਉਦੇਸ਼ ਸੂਬੇ ਭਰ ਦੇ ਲੋੜਵੰਦ ਪਰਿਵਾਰਾਂ ਦੀ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ|ਇਸ ਯੋਜਨਾ ਦੇ ਲਾਭਪਾਤਰੀ ਪਰਿਵਾਰਾਂ ਦਾ ਘਰੇਲੂ ਖਰਚਾ ਘਟੇਗਾ ਅਤੇ ਆਰਥਿਕ ਤੌਰ ‘ਤੇ ਵੀ ਸਹਾਇਤਾ ਮਿਲੇਗੀ|

ਪੰਜਾਬ ਸਰਕਾਰ ਦੀ ਇਸ ਯੋਜਨਾ ਤਹਿਤ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ਤਿਮਾਹੀ ਆਧਾਰ ‘ਤੇ ਮੁਫ਼ਤ ਰਾਸ਼ਨ ਕਿੱਟਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਮੁਤਾਬਕ ਹੁਣ ਤੱਕ ‘ਮੇਰੀ ਰਸੋਈ ਯੋਜਨਾ’ ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ|

ਹਰੇਕ ਰਾਸ਼ਨ ਕਿੱਟ ‘ਚ 2 ਕਿੱਲੋ ਦਾਲ, 2 ਕਿੱਲੋ ਖੰਡ, 1 ਕਿੱਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਸਰਕਾਰ ਵੱਲੋਂ ਇਹ ਰਾਸ਼ਨ ਕਿੱਟਾਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਤੋਂ ਵੰਡੀ ਜਾ ਰਹੀ ਕਣਕ ਤੋਂ ਵੱਖਰੇ ਤੌਰ ‘ਤੇ ਪ੍ਰਦਾਨ ਕੀਤੀਆਂ ਜਾਣਗੀਆਂ|

ਪੰਜਾਬ ਵਿਧਾਨ ਸਭਾ ‘ਚ 2026-27 ਦੇ ਬਜਟ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ‘ਮੇਰੀ ਰਸੋਈ ਸਕੀਮ’ ਲਈ ਵਿੱਤੀ ਸਾਲ 2026-27 ਲਈ 900 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਤਾਂ ਜੋ ਯੋਜਨਾ ਨੂੰ ਮਜ਼ਬੂਤ ਅਤੇ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾ ਸਕੇ|

ਇਸ ਯੋਜਨਾ ਬਾਰੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਸੂਬੇ ਦੇ ਹਰ ਬੱਚੇ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਉਣਾ ਸਿਰਫ਼ ਇੱਕ ਵਾਅਦਾ ਨਹੀਂ ਸਗੋਂ ਸਾਡੀ ਸਰਕਾਰ ਦਾ ਨੈਤਿਕ ਫਰਜ਼ ਵੀ ਹੈ। ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ ਲੋਕ ਭਲਾਈ ਉਪਰਾਲਿਆਂ ਦਾ ਦਾਇਰਾ ਹੋਰ ਵੀ ਵਧਾਉਣ ਲਈ ਵਚਨਬੱਧ ਹੈ|

ਪੰਜਾਬ ਸਰਕਾਰ ਦੀ ‘ਮੇਰੀ ਰਸੋਈ ਯੋਜਨਾ’ ਲਈ ਮਾਰਕਫੈੱਡ ਨੋਡਲ ਏਜੰਸੀ ਵਜੋਂ ਕੰਮ ਕਰ ਰਹੇ ਹਨ| ਇਸਦੇ ਨਾਲ ਹੀ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਰਾਸ਼ਨ ਕਿੱਟਾਂ ਮੁਫ਼ਤ ਸਪਲਾਈ ਕੀਤੀਆਂ ਜਾ ਰਹੀਆਂ ਹਨ| ਪੰਜਾਬ ਸਰਕਾਰ ਮੁਤਾਬਕ ਇਸ ਯੋਜਨਾ ਤਹਿਤ ਕਿਸੇ ਵੀ ਹਾਲਤ ‘ਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ| ਕਿੱਟਾਂ ‘ਚ ਵੰਡੀਆਂ ਜਾਣ ਵਾਲੀਆਂ ਸਾਰੀਆਂ ਖੁਰਾਕੀ ਵਸਤਾਂ ਦੀ ਗੁਣਵੱਤਾ ਬਣਾਏ ਰੱਖਣ ਲਈ ਜਾਂਚ ਯਕੀਨੀ ਬਣਾਈ ਜਾਂਦੀ ਹੈ|

ਜੇਕਰ ਖੁਰਾਕੀ ਵਸਤਾਂ ਦੀ ਗੁਣਵੱਤਾ ਮਾੜੀ ਪਾਈ ਜਾਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਜ਼ਿੰਮੇਵਾਰ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਲੋਕ-ਪੱਖੀ ਸੋਚ ਦਾ ਹਵਾਲਾ ਦਿੰਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ ਵਚਨਬੱਧਤਾ ਦੁਹਰਾਈ|

Read More: ਪੰਜਾਬ ਸਰਕਾਰ ਵੱਲੋਂ ਫ਼ਾਜ਼ਿਲਕਾ ਨੂੰ 46 ਕਰੋੜ ਦੇ ਸਿੰਚਾਈ ਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਵਿਦੇਸ਼

Scroll to Top