ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਵਾਸੀ ਭਾਰਤੀ ਭਾਈਚਾਰੇ ਲਈ ਇੱਕ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ|ਸਰਕਾਰ ਨੇ ਮਹੀਨਾਵਾਰ ‘ਆਨਲਾਈਨ ਮਿਲਣੀ’ ਪ੍ਰੋਗਰਾਮ ਤਹਿਤ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਨ ਲਈ ਇੱਕ ਮੰਚ ਸਥਾਪਤ ਕੀਤਾ ਹੈ| ਇਸ ਵਿਲੱਖਣ ਪਹਿਲਕਦਮੀ ਤਹਿਤ ਦੁਨੀਆ ਭਰ ‘ਚ ਰਹਿੰਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ|
ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਦੇਸ਼ਾਂ ‘ਚ ਵੱਸਦੇ ਪੰਜਾਬੀ ਆਨਲਾਈਨ ਮਾਧਿਅਮ ਰਾਹੀਂ ਮਾਨ ਸਰਕਾਰ ਨਾਲ ਜੁੜ ਰਹੇ ਹਨ| ਮਿਲਣੀ ਦੌਰਾਨ ਐਨ.ਆਰ.ਆਈ. ਪੰਜਾਬੀਆਂ ਵੱਲੋਂ ਜ਼ਮੀਨੀ ਵਿਵਾਦਾਂ, ਵਿਆਹ ਮਸਲਿਆਂ, ਧੋਖਾਧੜੀ, ਪੈਨਸ਼ਨ ਨਾਲ ਸਬੰਧਤ ਮੁਸ਼ਕਿਲਾਂ, ਵਿਦੇਸ਼ ‘ਚ ਰਹਿਣ ਕਾਰਨ ਵਨ-ਟਾਈਮ ਪਾਸਵਰਡ ਪ੍ਰਾਪਤ ਨਾ ਹੋਣ ਸਮੇਤ ਹੋਰ ਨਿੱਜੀ ਮਾਮਲਿਆਂ ਨਾਲ ਸਬੰਧਤ ਸ਼ਿਕਾਇਤਾਂ ਸਰਕਾਰ ਦੇ ਸਾਹਮਣੇ ਰੱਖੀਆਂ ਜਾਂਦੀਆਂ ਹਨ|ਮਾਨ ਸਰਕਾਰ ਵੱਲੋਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਕੇ ਇਨ੍ਹਾਂ ਸ਼ਿਕਾਇਤਾਂ ਜਾਂ ਮੁਸ਼ਕਿਲਾਂ ਦਾ ਛੇਤੀ ਤੋਂ ਛੇਤੀ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ|
‘ਆਨਲਾਈਨ ਮਿਲਣੀ’ ਪਹਿਲਕਦਮੀ ਨਾਲ ਪੰਜਾਬ ਸਰਕਾਰ ਅਤੇ ਪ੍ਰਵਾਸੀ ਪੰਜਾਬੀ ਭਾਈਚਾਰੇ ਵਿਚਾਲੇ ਸੰਪਰਕ ਹੋਰ ਵੀ ਮਜਬੂਤ ਹੋਇਆ ਹੈ|ਪ੍ਰਵਾਸੀ ਪੰਜਾਬੀ ਭਾਈਚਾਰੇ ਵੱਲੋਂ ਵੀ ਇਸ ਪਹਿਲਕਦਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ|ਸਰਕਾਰ ਵੀ ਐਨ.ਆਰ.ਆਈ. ਭਾਈਚਾਰੇ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕੰਮ ਕਰ ਰਹੀ ਹੈ|ਹੁਣ ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਨੂੰ ਹਰ ਛੋਟੇ ਕੰਮ ਲਈ ਮਹਿੰਗੀ ਟਿਕਟ ਲੈ ਕੇ ਪੰਜਾਬ ਨਹੀਂ ਆਉਣਾ ਪੈਂਦਾ|ਸਰਕਾਰ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਅਤੇ ਉਨ੍ਹਾਂ ਦਾ ਹੱਲ ਉਨ੍ਹਾਂ ਦੇ ਘਰ ਬੈਠੇ ਹੀ ਕੀਤਾ ਜਾ ਰਿਹਾ ਹੈ|
ਇਸਤੋਂ ਇਲਾਵਾ ਮਾਨ ਸਰਕਾਰ ਦਾ ‘ਐਨਆਰਆਈ ਈ-ਸਨਦ ਪੋਰਟਲ’ ਐਨਆਰਆਈ ਪੰਜਾਬੀ ਭਾਈਚਾਰੇ ਲਈ ਇੱਕ ਇਨਕਲਾਬੀ ਪਹਿਲ ਵਜੋਂ ਉੱਭਰਿਆ ਹੈ|ਇਸ ਪੋਰਟਲ ਰਾਹੀਂ ਸੂਬਾ ਸਰਕਾਰ ਵਿਦੇਸ਼ਾਂ ‘ਚ ਰਹਿੰਦੇ ਪੰਜਾਬੀਆਂ ਨੂੰ 27 ਤਰ੍ਹਾਂ ਦੀਆਂ ਮਹੱਤਵਪੂਰਨ ਸਰਕਾਰੀ ਸੇਵਾਵਾਂ ਆਨਲਾਈਨ ਪ੍ਰਦਾਨ ਕਰ ਰਹੀ ਹੈ|ਇਸ ਪੋਰਟਲ ‘ਤੇ ਐਨਆਰਆਈ ਆਪਣੇ ਘਰ ਬੈਠੇ ਜਨਮ, ਮੌਤ ਅਤੇ ਰਿਹਾਇਸ਼ ਸੰਬੰਧੀ ਸਰਟੀਫਿਕੇਟ ਅਤੇ ਹੋਰ ਬਹੁਤ ਸਾਰੇ ਦਸਤਾਵੇਜ਼ ਪ੍ਰਾਪਤ ਕਰ ਸਕਦੇ ਹਨ|
ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਵੱਖ-ਵੱਖ ਦੇਸ਼ਾਂ ‘ਚ ਵਸਦੇ ਪੰਜਾਬੀਆਂ ਨੂੰ ਦਸਤਾਵੇਜ਼ਾਂ ਅਤੇ ਪ੍ਰਸ਼ਾਸਕੀ ਸੇਵਾਵਾਂ ਲਈ ਵਾਰ-ਵਾਰ ਪੰਜਾਬ ਆਉਣ ਲਈ ਮਜ਼ਬੂਰ ਨਾ ਹੋਣਾ ਪਵੇ|ਐਨਆਰਆਈ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਸੌਖਾ ਅਤੇ ਸਮੇਂ-ਸਿਰ ਹੱਲ ਕੀਤਾ ਜਾ ਰਿਹਾ ਹੈ,ਤਾਂ ਜੋ ਪ੍ਰਵਾਸੀ ਪੰਜਾਬੀ ਆਪਣੇ ਪੰਜਾਬ ਦੀ ਮਿੱਟੀ ਨਾਲ ਜੁੜੇ ਰਹਿਣ|
Read More: ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ




