Site icon TheUnmute.com

ਅੰਮ੍ਰਿਤਸਰ ਪਹੁੰਚੇ ਪੰਜਾਬ ਰਾਜਪਾਲ ਤੇ CM ਭਗਵੰਤ ਮਾਨ, ਹਵਾਈ ਅੱਡੇ ‘ਤੇ ਦਿੱਤਾ ‘ਗਾਰਡ ਆਫ ਆਨਰ’

Punjab Governor

ਚੰਡੀਗੜ੍ਹ, 31 ਅਗਸਤ 2024: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿਖੇ ਪਹੁੰਚੇ | ਇਸ ਦੌਰਾਨ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਅੰਮ੍ਰਿਤਸਰ ਹਵਾਈ ਹਵਾਈ ਅੱਡੇ ‘ਤੇ ਪੁਲਿਸ ਨੇ ‘ਗਾਰਡ ਆਫ ਆਨਰ’ ਦਿੱਤਾ |

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਪਹਿਲੀ ਅੰਮ੍ਰਿਤਸਰ ਫੇਰੀ ਹੈ। ਪੰਜਾਬ ਰਾਜਪਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੋਵੇਂ ਇਕੱਠੇ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਜ਼ਿਕਰਯੋਗ ਹੈ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਇਹ ਪਹਿਲਾ ਮਾਨਸੂਨ ਸੈਸ਼ਨ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਸਾਲ 31 ਜੁਲਾਈ ਨੂੰ ਅਹੁਦਾ ਸੰਭਾਲਿਆ ਸੀ।

Exit mobile version