Site icon TheUnmute.com

ਪੰਜਾਬ ਰਾਜਪਾਲ ਤੇ CM ਮਾਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਜਲ੍ਹਿਆਂਵਾਲਾ ਬਾਗ਼ ‘ਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

Punjab Governor

ਚੰਡੀਗੜ੍ਹ, 31 ਅਗਸਤ, 2024: ਪੰਜਾਬ ਦੇ ਰਾਜਪਾਲ (Punjab Governor) ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚੇ। ਇਸਨ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ | ਇਸ ਦੌਰਾਨ ਸੀਐੱਮ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਿਸੇ ਵੀ ਸਿਆਸੀ ਮੁੱਦੇ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ |

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀ.ਐਮ ਮਾਨ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਦੀ ਨਵੀਂ ਨਿਯੁਕਤੀ ਕੀਤੀ ਗਈ ਹੈ। ਇਸ ਲਈ ਉਹ ਆਪਣੇ ਪਰਿਵਾਰ ਸਮੇਤ ਇੱਥੇ ਮੱਥਾ ਟੇਕਣ ਆਏ ਹਨ। ਇਸਦੇ ਨਾਲ ਹੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ਼ (Jallianwala Bagh) ‘ਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ |

Exit mobile version