Punjab Governor

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਤਿੰਨ ਮਨੀ ਬਿੱਲਾਂ ‘ਚੋਂ ਦੋ ‘ਤੇ ਲਾਈ ਮੋਹਰ

ਚੰਡੀਗੜ੍ਹ, 01 ਨਵੰਬਰ 2023: ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਤਿੰਨ ਮਨੀ ਬਿੱਲ (Money Bills) ਵਿਚੋਂ ਦੋ ‘ਤੇ ਮੋਹਰ ਲਗਾ ਦਿੱਤੀ ਗਈ ਹੈ। ਸੂਤਰਾਂ ਦੇ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ ਨਰਮ ਰੁਖ਼ ਅਪਣਾਉਂਦਿਆਂ ਦੋ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਸ਼ਾਮਲ ਹਨ | ਜਦਕਿ ਤੀਜਾ ਬਿੱਲ ਦਾ ਪੰਜਾਬ ਫਾਇਨਾਂਸ਼ੀਅਲ ਰਿਸਪਾਂਸਬਿਲਿਟੀ ਐਂਡ ਬਜਟ ਅਮੈਂਡਮੈਂਟ ਬਿੱਲ 2023 ਰਾਜਪਾਲ ਵੱਲੋਂ ਪਾਸ ਨਹੀਂ ਕੀਤਾ ਗਿਆ।

ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਤਿੰਨ ਮਨੀ ਬਿੱਲ (Money Bills) ਪੰਜਾਬ ਦੇ ਰਾਜਪਾਲ ਦੀ ਮਨਜ਼ੂਰੀ ਲਈ ਭੇਜੇ ਸਨ ਜਿਨ੍ਹਾਂ ‘ਤੇ ਰਾਜਪਾਲ ਵੱਲੋਂ 18 ਅਕਤੂਬਰ ਨੂੰ ਇਤਰਾਜ਼ ਲਗਾਇਆ ਸੀ। ਇਸ ਤੋਂ ਇਲਾਵਾ ਬਨਵਾਰੀ ਲਾਲ ਪੁਰੋਹਿਤ ਨੇ 20 ਅਕਤੂਬਰ ਨੂੰ ਹੋਣ ਵਾਲੇ ਵਿਧਾਨ ਸਭਾ ਇਜਲਾਸ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਸੀ। ਇਸ ਮਗਰੋਂ ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਤਲਖ਼ੀ ਵਧ ਗਈ ਸੀ |

ਉਸ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਪੰਜਾਬ ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕਰਨ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਇਸ ਬਾਰੇ 28 ਅਕਤੂਬਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਸੀ ਜਿਸ ’ਤੇ 3 ਨਵੰਬਰ ਨੂੰ ਸੁਣਵਾਈ ਹੋਣੀ ਹੈ।

Scroll to Top