Punjab Vidhan Sabha

ਪੰਜਾਬ ਦੇ ਰਾਜਪਾਲ ਹਰ ਵਾਰ ਇਜਲਾਸ ਨੂੰ ਗੈਰ-ਕਾਨੂੰਨੀ ਕਰਾਰ ਤਾਂ ਦੇ ਦਿੰਦੇ ਹਨ, ਪਰ ਕਾਰਵਾਈ ਕਿਉਂ ਨਹੀਂ ਕਰਦੇ: ਰਾਜਾ ਵੜਿੰਗ

ਚੰਡੀਗੜ੍ਹ, 20 ਅਕਤੂਬਰ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਇਜਲਾਸ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਸ਼ੁਰੂ ਹੋਇਆ ਅਤੇ ਜੰਮੂ-ਕਸ਼ਮੀਰ ਵਿੱਚ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਸਮੇਤ ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ | ਸ਼ਰਧਾਂਜਲੀ ਭੇਂਟ ਕਰਨ ਅਤੇ ਮੌਨ ਧਾਰਨ ਕਰਨ ਤੋਂ ਬਾਅਦ ਇਜਲਾਸ 12.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ ।

ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਹਰ ਵਾਰ ਦੇ ਸੈਸ਼ਨ ਨੂੰ ਗੈਰਕਾਨੂੰਨੀ ਕਰਾਰ ਤਾਂ ਦੇ ਦਿੰਦੇ ਹਨ ਪਰ ਕੋਈ ਕਾਰਵਾਈ ਨਹੀਂ ਕਰਦੇ। ਮੇਰੀ ਉਹਨਾਂ ਨੂੰ ਬੇਨਤੀ ਹੈ ਕਿ ਇਸ ਸਭ ਵਿੱਚ ਪੰਜਾਬ ਦੇ ਲੋਕਾਂ ਦਾ ਸਮਾਂ ਖ਼ਰਾਬ ਕਰਨ ਦੀ ਬਜਾਏ ਸਥਿਤੀ ਸਪੱਸ਼ਟ ਕੀਤੀ ਜਾਵੇ ਤਾਂ ਜੋ ਅਸਲ ਮੁੱਦਿਆਂ ‘ਤੇ ਧਿਆਨ ਦੇ ਕੇ ਅਗਲੀ ਕਾਰਵਾਈ ਆਰੰਭੀ ਜਾ ਸਕੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਨੂੰ ਇਹ ਨਹੀਂ ਦੱਸਿਆ ਕਿ ਉਹ ਕਿਸ ’ਤੇ ਚਰਚਾ ਕਰਨਾ ਚਾਹੁੰਦੀ ਹੈ।

ਜਿਕਰਯੋਗ ਹੈ ਕਿ 20 ਤੇ 21 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਇਜਲਾਸ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਭਗਵੰਤ ਮਾਨ ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਵਿਧਾਨ ਸਭਾ ( Punjab Vidhan Sabha) ਦਾ ਸੈਸ਼ਨ ਜ਼ਰੂਰੀ ਵਿਧਾਨਕ ਕੰਮਕਾਜ ਦੇ ਮਕਸਦ ਨਾਲ ਬੁਲਾਇਆ ਗਿਆ ਹੈ ਪਰ ਵਿਰੋਧੀ ਪਾਰਟੀਆਂ ਵੱਲੋਂ ਐਸਵਾਈਐਲ ਤੇ ਨਸ਼ਿਆਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰੇਗੀ |

ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 01 ਨਵੰਬਰ ਨੂੰ ਵਿਰੋਧੀ ਧਿਰ ਦੇ ਵੱਡੇ ਆਗੂਆਂ ਨੂੰ ਖੁੱਲ੍ਹੀ ਬਹਿਸ ਦੇ ਸੱਦੇ ਦਾ ਮੁੱਦੇ ਉੱਪਰ ਵੀ ਸਦਨ ਵਿੱਚ ਹੰਗਾਮਾ ਹੋਣਾ ਯਕੀਨੀ ਹੈ ਕਿਉਂਕਿ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਦੇ ਸੱਦੇ ਨੂੰ ਵੱਖ-ਵੱਖ ਸ਼ਰਤਾਂ ਨਾਲ ਠੁਕਰਾ ਦਿੱਤਾ ਹੈ। ਇਸ ਕਰਕੇ ਸਿਆਸਤ ਭਖੀ ਹੋਈ ਹੈ।

Scroll to Top