ਚੰਡੀਗੜ੍ਹ, 16 ਅਗਸਤ 2024: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਐਡਵੋਕੇਟ ਡਾ: ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ (state information commissioners) ਨੂੰ ਅਹੁਦੇ ਦੀ ਸਹੁੰ ਚੁਕਾਈ।
ਇਸ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ | ਇਸ ਦੌਰਾਨ ਨਵੇਂ ਰਾਜ ਸੂਚਨਾ ਕਮਿਸ਼ਨਰ ਦੇ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਕੀਤਾ ਗਿਆ | ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ 12 ਅਗਸਤ, 2024 ਨੂੰ ਪੰਜਾਬ ਦੇ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰਾਂ (state information commissioners) ਦੀ ਨਿਯੁਕਤੀ ਨੂੰ ਰਸਮੀ ਤੌਰ ‘ਤੇ ਨੋਟੀਫਾਈ ਕੀਤਾ ਸੀ।