ਗੁਲਾਬ ਚੰਦ ਕਟਾਰੀਆ

Chandigrh News: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਅਚਾਨਕ ਵਿਗੜੀ ਸਿਹਤ

ਸਪੋਰਟਸ , 24 ਜੁਲਾਈ 2025: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Gulab Chand Kataria) ਦੀ ਸਿਹਤ ਅਚਾਨਕ ਵਿਗੜਨ ਦੀ ਖ਼ਬਰ ਸਾਹਮਣੇ ਆਈ ਹੈ | ਉਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਪੀਜੀਆਈ ‘ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੁਲਾਬ ਚੰਦ ਕਟਾਰੀਆ ਨੂੰ ਕੀ ਹੋਇਆ ਹੈ।

ਸੀਨੀਅਰ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਹਸਪਤਾਲ ਦੇ ਅਹਾਤੇ ‘ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ।

ਜਿਕਰਯੋਗ ਹੈ ਕਿ ਤਤਕਾਲੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫ਼ੇ ਤੋਂ ਬਾਅਦ ਗੁਲਾਬ ਚੰਦ ਕਟਾਰੀਆ ਨੂੰ 31 ਜੁਲਾਈ 2024 ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਨਿਯੁਕਤ ਕੀਤਾ ਗਿਆ ਸੀ।

Read More: ਪਹਿਲਗਾਮ ‘ਚ ਵਾਪਰੀ ਘਟਨਾ ਬੇਹੱਦ ਦੁਖਦਾਈ ਤੇ ਕਾਇਰਤਾਪੂਰਨ ਹ.ਮ.ਲਾ: ਰਾਜਪਾਲ ਗੁਲਾਬ ਚੰਦ ਕਟਾਰੀਆ

Scroll to Top