ਭਗਵੰਤ ਮਾਨ

ਪੰਜਾਬ ਰਾਜਪਾਲ ਨੇ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ CM ਭਗਵੰਤ ਮਾਨ ਤੋਂ ਮੰਗੀ ਰਿਪੋਰਟ

ਚੰਡੀਗੜ੍ਹ 21 ਜੁਲਾਈ 2022: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪਤਰਜਾਰੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਾਲਜ ਵਜ਼ੀਫ਼ਿਆਂ ਦਾ ਭੁਗਤਾਨ ਨਾ ਜਾਣ ਸੰਬੰਧੀ ਰਿਪੋਰਟ ਮੰਗੀ ਹੈ | ਪੰਜਾਬ ਦੇ ਰਾਜਪਾਲ ਨੇ ਪੰਜਾਬ ਸਰਕਾਰ ਵੱਲੋਂ ਕਾਲਜ ਵਜ਼ੀਫ਼ਿਆਂ ਦਾ ਭੁਗਤਾਨ ਨਾ ਕੀਤੇ ਜਾਣ ਕਾਰਨ ਦੋ ਲੱਖ ਤੋਂ ਵੱਧ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਕਾਲਜ ਛੱਡਣ ਲਈ ਮਜਬੂਰ ਹੋਣ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਪੱਤਰ ਲਿਖ ਕੇ ਜਲਦੀ ਤੋਂ ਜਲਦੀ ਇਸ ਮਾਮਲੇ ਦੀ ਰਿਪੋਰਟ ਮੰਗੀ ਹੈ।

ਰਾਜਪਾਲ ਨੇ ਇਸ ਪੱਤਰ ਵਿੱਚ ਕਿਹਾ ਕਿ “ਜੇਕਰ ਇਹ ਸੱਚ ਹੈ, ਤਾਂ ਇਹ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੰਵਿਧਾਨਕ ਅਧਿਕਾਰਾਂ ਦੀ ਸਭ ਤੋਂ ਨਿੰਦਣਯੋਗ ਉਲੰਘਣਾ ਹੋਵੇਗੀ ਅਤੇ ਉਹਨਾਂ ਨਾਲ ਘੋਰ ਬੇਇਨਸਾਫ਼ੀ ਹੋਵੇਗੀ।”ਪੰਜਾਬ ਦੇ ਰਾਜਪਾਲ ਕੋਲ ਸੂਚਨਾ ਪਹੁੰਚੀ ਸੀ ਕਿ 2017 ਤੋਂ 2020 ਤੱਕ 2 ਲੱਖ ਤੋਂ ਵੱਧ ਬੱਚਿਆਂ ਨੇ ਵਜ਼ੀਫੇ ਦੇ ਪੈਸੇ ਨਾ ਮਿਲਣ ਕਾਰਨ ਕਾਲਜ ਛੱਡ ਦਿੱਤਾ ਹੈ, ਜਿਸ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਤੋਂ ਰਿਪੋਰਟ ਤਲਬ ਕੀਤੀ ਹੈ।

ਜਿਕਰਯੋਗ ਹੈ ਕਿ ਪੰਜਾਬ ਦੇ ਲਗਭਗ 2 ਲੱਖ ਦਲਿਤ ਵਿਦਿਆਰਥੀਆਂ ਨੇ ਕਾਲਜਾਂ ਦੀ ਪੜ੍ਹਾਈ ਛੱਡ ਦਿੱਤੀ ਕਿਉਂਕਿ ਪੰਜਾਬ ਸਰਕਾਰ ਨੇ ਕਾਲਜਾਂ ਨੂੰ ਉਨ੍ਹਾਂ ਦੇ ਵਜ਼ੀਫ਼ਿਆਂ ਦਾ ਭੁਗਤਾਨ ਨਹੀਂ ਕੀਤਾ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵਿਜੇ ਸਾਂਪਲਾ ਨੇ ਕਿਹਾ ਕਿ ਇਸ ਸਬੰਧੀ ਸੂਬਾ ਸਰਕਾਰ ਨੂੰ 7 ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ।

Scroll to Top