July 7, 2024 4:23 pm
Sukhbir Badal

ਪੰਜਾਬ ਦੇ ਰਾਜਪਾਲ ਨੂੰ ਬੇਨਤੀ ਹੈ ਕਿ PAU ਦੇ ਕੰਮਕਾਜ ‘ਚ ਦਖਲ ਨਾ ਦੇਣ: ਸੁਖਬੀਰ ਬਾਦਲ

ਚੰਡੀਗੜ੍ਹ 18 ਅਕਤੂਬਰ 2022: ਪੰਜਾਬ ਦੀ ‘ਆਪ’ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਵਿਚਾਲੇ ਵਿਵਾਦ ਵਧਦਾ ਜਾ ਰਿਹਾ ਹੈ। ਦਰਅਸਲ, ਰਾਜਪਾਲ ਨੇ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਲਈ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ, ਜਿਸ ਵਿਚ ਕਿਹਾ ਗਿਆ ਹੈ ਕਿ ਵਾਈਸ ਚਾਂਸਲਰ ਦੀ ਨਿਯੁਕਤੀ ਗੈਰ-ਕਾਨੂੰਨੀ ਢੰਗ ਨਾਲ ਕੀਤੀ ਗਈ ਹੈ।

ਇਸਦੇ ਨਾਲ ਹੀ ਰਾਜਪਾਲ ਦੇ ਇਸ ਫੈਸਲੇ ਨੇ ਸਿਆਸੀ ਹਲਚਲ ਵੀ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਹੁਕਮਾਂ ‘ਤੇ ਇਤਰਾਜ਼ ਪ੍ਰਗਟਾਇਆ ਹੈ। ਸੁਖਬੀਰ ਸਿੰਘ ਬਾਦਲ ਟਵੀਟ ਕਰਦਿਆਂ ਲਿਖਿਆ, ਮੈਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਬੇਨਤੀ ਕਰਦਾਂ ਹਾਂ ਕਿ ਉਹ ਸਾਡੀ ਪ੍ਰਮੁੱਖ ਖੇਤੀਬਾੜੀ ਯੂਨੀਵਰਸਿਟੀ (PAU) ਦੇ ਕੰਮਕਾਜ ਵਿੱਚ ਦਖਲ ਨਾ ਦੇਣ ਅਤੇ ਨਵ-ਨਿਯੁਕਤ ਵੀਸੀ ਡਾ: ਸਤਬੀਰ ਗੋਸਲ ਨੂੰ ਹਟਾਉਣ ਦੇ ਫੈਸਲੇ ਦੀ ਸਮੀਖਿਆ ਕਰਨ। ਪੀਏਯੂ ਦਾ ਐਮਜੀਟੀ ਬੋਰਡ ਵੀਸੀ ਦੀ ਨਿਯੁਕਤੀ ਕਰਨ ਦੀਆਂ ਆਪਣੀਆਂ ਸ਼ਕਤੀਆਂ ਦੇ ਅੰਦਰ ਹੈ। ਇਹ ਸੰਘਵਾਦ ਦੇ ਸਿਧਾਂਤ ਦੇ ਅਨੁਸਾਰ ਹੈ ਅਤੇ ਇਸਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।