ਚੰਡੀਗੜ੍ਹ 2 ਮਈ 2025: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 16ਵੀਂ ਪੰਜਾਬ ਵਿਧਾਨ ਸਭਾ (Punjab Vidhan Sabha) ਲਈ ਸੋਮਵਾਰ, 05 ਮਈ, 2025 ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ 9ਵਾਂ ਵਿਸ਼ੇਸ਼ ਵਿਧਾਨ ਸਭਾ ਇਜਲਾਸ ਸੱਦਿਆ ਗਿਆ ਹੈ।
ਅੱਜ ਪੰਜਾਬ ਦੀ ‘ਆਪ’ ਸਰਕਾਰ ਨੇ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ 2 ਘੰਟੇ ਸਰਬ ਪਾਰਟੀ ਬੈਠਕ ਕੀਤੀ। ਇਸ ਲਈ ਪਾਰਟੀ ਪ੍ਰਧਾਨਾਂ ਨੂੰ ਸੱਦਾ ਦਿੱਤਾ ਗਿਆ ਸੀ, ਪਰ ਸਿਰਫ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਹੀ ਪਹੁੰਚੇ। ਕਾਂਗਰਸ ਅਤੇ ਅਕਾਲੀ ਦਲ ਨੇ ਆਪਣੇ ਨੁਮਾਇੰਦੇ ਭੇਜੇ। ਬੈਠਕ ਤੋਂ ਬਾਅਦ ਇੱਕ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ।
ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਣੀ ਦੇ ਮੁੱਦੇ ‘ਤੇ ਪੰਜਾਬ ਅਤੇ ਇਸਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਇਸ ਕਾਰਜ ‘ਚ ਆਪਣਾ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਭਾਖੜਾ ਨਹਿਰ ਦਾ ਪਾਣੀ ਰੋਕਣ ਦੇ ਵਿਵਾਦ ਦੇ ਵਿਚਕਾਰ ਹਰਿਆਣਾ ਸਰਕਾਰ ਨੇ ਇੱਕ ਸਰਬ ਪਾਰਟੀ ਬੈਠਕ ਸੱਦੀ ਹੈ। ਇਹ ਬੈਠਕ ਕੱਲ੍ਹ, 3 ਮਈ ਨੂੰ ਹਰਿਆਣਾ ਭਵਨ, ਚੰਡੀਗੜ੍ਹ ਵਿਖੇ ਹੋਵੇਗੀ। ਇਸਦੀ ਪ੍ਰਧਾਨਗੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਨਗੇ।
Read More: ਪੰਜਾਬ ਦੇ ਪਾਣੀ ਦੀ ਬੂੰਦ ਵੀ ਬਾਹਰ ਨਹੀਂ ਜਾਣ ਦੇਵਾਂਗੇ: CM ਭਗਵੰਤ ਮਾਨ