Kuldeep Singh Dhaliwal

ਪੰਜਾਬ ਰਾਜਪਾਲ ਨੇ PAU ਦੇ ਵੀ.ਸੀ ਨੂੰ ਹਟਾਉਣ ਲਈ ਗੈਰ-ਸੰਵਿਧਾਨਿਕ ਕਰਵਾਈ ਕੀਤੀ: ਕੁਲਦੀਪ ਧਾਲੀਵਾਲ

ਚੰਡੀਗੜ 18 ਅਕਤੂਬਰ 2022: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University), ਲੁਧਿਆਣਾ ਦੇ ਵਾਈਸ ਚਾਂਸਲਰ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ | ਉਨ੍ਹਾਂ ਨੇ ਤਰਕ ਦਿੱਤਾ ਕਿ ਇਹ ਨਿਯੁਕਤੀ ਪੰਜਾਬ ਸਰਕਾਰ ਵੱਲੋਂ ਯੂਜੀਸੀ ਦੇ ਨਿਯਮਾਂ ਅਤੇ ਚਾਂਸਲਰ ਦੀ ਪ੍ਰਵਾਨਗੀ ਤੋਂ ਬਗ਼ੈਰ ਕੀਤੀ ਗਈ ਸੀ |
ਇਸਦੇ ਨਾਲ ਹੀ ਰਾਜਪਾਲ ਦੇ ਇਸ ਫੈਸਲੇ ਨਾਲ ਸੂਬੇ ਵਿਚ ਸਿਆਸੀ ਮਾਹੌਲ ਭਖ ਚੁੱਕਾ ਹੈ |

ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਇਸ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਯੂਨੀਵਰਸਿਟੀ ਦਾ ਆਪਣਾ ਬੋਰਡ ਹੈ ਉਨ੍ਹਾਂ ਨੇ ਖ਼ੁਦ ਇਹ ਨਿਯੁਕਤੀ ਕੀਤੀ ਹੈ,ਇਹ ਗੈਰ-ਕਾਨੂੰਨੀ ਨਹੀਂ ਹੈ | ਕੁਲਦੀਪ ਧਾਲੀਵਾਲ ਨੇ ਕਿਹਾ ਕਿ ਕਿਹਾ ਕਿ ਪੰਜਾਬ ਸਰਕਾਰ ਨੇ ਕਿਸੇ ਵੀ ਤਰ੍ਹਾਂ ਦੇ ਕਾਨੂੰਨ ਦੀ ਉਲੰਘਣਾ ਨਹੀਂ ਕੀਤੀ, ਪੰਜਾਬ ਦੇ ਰਾਜਪਾਲ ਪਹਿਲਾਂ ਐਕਟ ਪੜ੍ਹ ਲੈਣ | ਉਨ੍ਹਾਂ ਕਿਹਾ ਕਿ ਭਾਜਪਾ ਦੇ ਕਹਿਣ ਦੇ ਰਾਜਪਾਲ ਨੇ ਇਹ ਕਾਰਵਾਈ ਕੀਤੀ ਹੈ | ਉਨ੍ਹਾਂ ਕਿਹਾ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਐਗਰੀਕਲਚਰ ਦੇ ਵੀ.ਸੀ ਨੂੰ ਹਟਾਉਣ ਨੂੰ ਲੈ ਕੇ ਗੈਰ-ਸੰਵਿਧਾਨਿਕ ਕਾਰਵਾਈ ਕੀਤੀ ਹੈ, ਜੋ ਕਿ ਯੂਨੀਵਰਸਿਟੀ ਦੇ ਅਧਿਕਾਰਾਂ ਦੇ ਉਲੰਘਣਾ ਕੀਤੀ ਹੈ |

Scroll to Top