ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਚੰਡੀਗੜ੍ਹ ਪਹੁੰਚਣ ‘ਤੇ ਪੰਜਾਬ ਰਾਜਪਾਲ ਨੇ ਕੀਤਾ ਸਵਾਗਤ

Draupadi Murmu

ਚੰਡੀਗੜ੍ਹ, 4 ਮਈ 2024: ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu)  ਅੱਜ ਚੰਡੀਗੜ੍ਹ ਪਹੁੰਚੇ, ਇਸ ਦੌਰਾਨ ਰਾਸ਼ਟਰਪਤੀ ਦਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਵਾਗਤ ਕੀਤਾ । ਇਸ ਮੌਕੇ ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਮੌਜੂਦ ਰਹੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇਸ ਤੋਂ ਬਾਅਦ ਸ਼ਿਮਲਾ ਲਈ ਰਵਾਨਾ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਆਪਣੇ ਪਰਿਵਾਰ ਦੇ 8 ਮੈਂਬਰਾਂ ਸਮੇਤ 5 ਦਿਨਾਂ ਦੇ ਦੌਰੇ ‘ਤੇ ਸ਼ਿਮਲਾ ਗਏ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।