ਚੰਡੀਗੜ੍ਹ, 4 ਮਈ 2024: ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਅੱਜ ਚੰਡੀਗੜ੍ਹ ਪਹੁੰਚੇ, ਇਸ ਦੌਰਾਨ ਰਾਸ਼ਟਰਪਤੀ ਦਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਵਾਗਤ ਕੀਤਾ । ਇਸ ਮੌਕੇ ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਮੌਜੂਦ ਰਹੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇਸ ਤੋਂ ਬਾਅਦ ਸ਼ਿਮਲਾ ਲਈ ਰਵਾਨਾ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਆਪਣੇ ਪਰਿਵਾਰ ਦੇ 8 ਮੈਂਬਰਾਂ ਸਮੇਤ 5 ਦਿਨਾਂ ਦੇ ਦੌਰੇ ‘ਤੇ ਸ਼ਿਮਲਾ ਗਏ ਹਨ।