ਚੰਡੀਗੜ੍ਹ, 24 ਜੁਲਾਈ 2023: ਪੰਜਾਬ ਦੇ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਹੋਰ ਚਿੱਠੀ ਲਿਖੀ ਹੈ, ਚਿੱਠੀ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ 19 ਅਤੇ 20 ਜੂਨ ਨੂੰ ਸੱਦਿਆ ਵਿਧਾਨ ਸਭਾ ਸੈਸ਼ਨ ਗੈਰ-ਕਾਨੂੰਨੀ ਸੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਨਹੀਂ ਸਗੋਂ ਮਾਹਰਾਂ ਦੀ ਰਾਏ ਹੈ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਰਾਜਪਾਲ ਦੇ ਪੱਤਰਾਂ ਨੂੰ ਵਿਧਾਨ ਸਭਾ ਵਿਚ ‘ਲਵ ਲੈਟਰ’ ਕਹਿ ਕੇ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਹਨ। ਉਨ੍ਹਾਂ ਦਾ ਵੀ ਜਵਾਬ ਦੇਣ।
ਉਨ੍ਹਾਂ ਕਿਹਾ ਕਿ ਸੰਵਿਧਾਨ ਅਨੁਸਾਰ ਮੁੱਖ ਮੰਤਰੀ ਰਾਜਪਾਲ ਨੂੰ ਜਵਾਬਦੇਹ ਹੈ। ਉਹਨਾਂ ਕਿਹਾ ਕਿ ਮੈਨੂੰ ਵੱਖ-ਵੱਖ ਭ੍ਰਿਸ਼ਟਾਚਾਰ ਮਾਮਲਿਆਂ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਉਹਨਾਂ ਕਿਹਾ ਕਿ ਤੁਸੀਂ ਤੁਰੰਤ ਮੇਰੀਆਂ ਚਿੱਠੀਆਂ ਦਾ ਜਵਾਬ ਦਿਓ ਨਹੀਂ ਤਾਂ ਇਸਨੂੰ ਸੰਵਿਧਾਨ ਦੀ ਉਲੰਘਣਾ ਮੰਨਿਆ ਜਾਵੇਗਾ।