Site icon TheUnmute.com

Punjab: ਪੰਜਾਬ ਰਾਜਪਾਲ ਦੇ ਕਾਫ਼ਲੇ ਦੀ ਕਾਰ ਹਾਦਸਾਗ੍ਰਸਤ, ਤਿੰਨ ਸੁਰੱਖਿਆ ਕਰਮੀਆਂ ਨੂੰ ਲੱਗੀਆਂ ਸੱਟਾਂ

Punjab Governor

ਚੰਡੀਗੜ੍ਹ, 24 ਜੁਲਾਈ 2024: ਅੰਮ੍ਰਿਤਸਰ ‘ਚ ਸਰਹੱਦੀ ਦੌਰੇ ‘ਤੇ ਗਏ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਦੇ ਕਾਫ਼ਲੇ ਦੀ ਕਾਰ ਹਾਦਸਾਗ੍ਰਸਤ ਹੋ ਗਈ | ਇਸ ਹਾਦਸੇ ‘ਚ ਰਾਜਪਾਲ ਦੀ ਸੁਰੱਖਿਆ ‘ਚ ਤਾਇਨਾਤ ਸੀਆਰਪੀਐਫ ਦੇ ਤਿੰਨ ਜਵਾਨ ਜ਼ਖਮੀ ਹੋ ਗਏ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਕਾਰ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਤੇ ਇਲਾਜ਼ ਕੀਤਾ ਜਾ ਰਿਹਾ ਹੈ |

ਦਰਅਸਲ, ਪੰਜਾਬ ਦੇ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਆਪਣੇ ਦੋ ਦਿਨਾਂ ਦੌਰੇ ਦੌਰਾਨ ਪਠਾਨਕੋਟ ਅਤੇ ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਅੱਜ ਅੰਮ੍ਰਿਤਸਰ ‘ਚ ਸਨ। ਰਾਜਪਾਲ ਦਾ ਕਾਫ਼ਲਾ ਅਟਾਰੀ ਸਰਹੱਦ ਨੇੜੇ ਪਿੰਡ ਪੁਲ ਮੋਰਾਂ ਰਾਹੀਂ ਵਾਪਸ ਘਰਿੰਡਾ ਵੱਲ ਜਾ ਰਹੇ ਸਨ, ਤਾਂ ਜੀ.ਟੀ ਰੋਡ ‘ਤੇ ਘਰਿੰਡਾ ਥਾਣੇ ਦੀ ਹਦੂਦ ਅੰਦਰ ਪੈਂਦੇ ਇਲਾਕੇ ‘ਚ ਉਨ੍ਹਾਂ ਦੇ ਕਾਫ਼ਲੇ ਦੀ ਕਾਰ ਦਾ ਟਾਇਰ ਫਟ ਗਿਆ। ਜਿਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ।

Exit mobile version