Baba Gurinder Singh Dhillon

Chandigarh: ਪੰਜਾਬ ਰਾਜਪਾਲ ਦੀ ਪੰਜਾਬ ਰਾਜ ਭਵਨ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ

ਚੰਡੀਗੜ੍ਹ, 5 ਨਵੰਬਰ 2024: ਪੰਜਾਬ ਦੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon) ਅਤੇ ਉਨ੍ਹਾਂ ਦੇ ਉੱਤਰਾਧਿਕਾਰੀ ਜਸਦੀਪ ਸਿੰਘ ਢਿੱਲੋਂ ਅੱਜ ਪੰਜਾਬ ਰਾਜ ਭਵਨ ਪੁੱਜੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ ।

ਇਸ ਮੁਲਾਕਾਤ ਬਾਰੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇੱਕ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ | ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ | ਪੰਜਾਬ ਦੇ ਰਾਜਪਾਲ ਨੇ ਲਿਖਿਆ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨੂੰ ਪੰਜਾਬ ਰਾਜ ਭਵਨ ਵਿਖੇ ਮਿਲ ਕੇ ਮੈਂ ਬਹੁਤ ਹੀ ਖੁਸ਼ ਮਹਿਸੂਸ ਕਰ ਰਿਹਾ ਹਾਂ।

ਜਿਕਰਯੋਗ ਹੈ ਕਿ ਹਰਿਆਣਾ ( haryana) ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon) ਨਾਲ ਮੁਲਾਕਾਤ ਕੀਤੀ ਹੈ ।

ਮੁੱਖ ਮੰਤਰੀ ਨਿਵਾਸ ਸੰਤ ਕਬੀਰ ਕੁਟੀਰ ਵਿਖੇ ਪਹੁੰਚੇ ‘ਤੇ ਉਥੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਡੇਰੇ ਦੇ ਮੁਖੀ ਸੰਤ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon) ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਸੰਤਾਂ ਅਤੇ ਮਹਾਂਪੁਰਸ਼ਾਂ ਦਾ ਹਮੇਸ਼ਾ ਅਦੁੱਤੀ ਯੋਗਦਾਨ ਰਿਹਾ ਹੈ।

 

Scroll to Top