ਚੰਡੀਗੜ੍ਹ, 11 ਅਕਤੂਬਰ 2024: ਦੇਸ਼ ਭਰ ‘ਚ ਦੁਸਹਿਰੇ (Dussehra) ਦਾ ਤਿਓਹਾਰ ਧੂਮ-ਧੂਮ ਮਨਾਇਆ ਜਾਂਦਾ ਹੈ | ਪੰਜਾਬ ‘ਚ ਦੁਸਹਿਰੇ ਦੇ ਤਿਓਹਾਰ ਨੂੰ ਲੈ ਕੇ ਲੋਕਾਂ ‘ਚ ਕਾਫ਼ੀ ਉਤਸ਼ਾਹ ਦੇਖਿਆ ਜਾ ਰਿਹਾ ਹੈ | ਇਸ ਦੌਰਾਨ ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ 12 ਅਕਤੂਬਰ 2024 (ਸ਼ਨੀਵਾਰ) ਨੂੰ ਪੰਜਾਬ ਭਰ ਦੇ ਸਾਰੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ ਕੀਤਾ ਹੈ।
Read More: Haryana News: ਹਰਿਆਣਾ ‘ਚ ਨਵੀਂ BJP ਸਰਕਾਰ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਖ਼ ਤੈਅ
ਇਸ ਬਾਰੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 12 ਅਕਤੂਬਰ ਨੂੰ ਪੰਜਾਬ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਾਸੀ ਦੁਸਹਿਰੇ (Dussehra) ਮੌਕੇ ‘ਤੇ ਆਪਣੇ ਘਰਾਂ ਤੋਂ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 43 ਸੇਵਾਵਾਂ ਦਾ ਲਾਭ ਲੈ ਸਕਦੇ ਹਨ।