Lord Shri Valmiki

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 25 ਅਕਤੂਬਰ 2023: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ (AMRITSAR) ਜ਼ਿਲ੍ਹੇ ਵਿੱਚ 30 ਅਕਤੂਬਰ, 2023 (ਸੋਮਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Scroll to Top