ਚੰਡੀਗੜ੍ਹ, 16 ਜੁਲਾਈ 2024: ਪੰਜਾਬ ਸਰਕਾਰ (Punjab Govt) ਦੇ ਪੰਜਾਬ ਹੁਨਰ ਵਿਕਾਸ ਮਿਸ਼ਨ (PSDM) ਨੇ ਬਿਊਟੀ ਐਂਡ ਵੈਲਨੈੱਸ ਦੇ ਖੇਤਰ ‘ਚ ਸੈਂਟਰ ਆਫ਼ ਐਕਸੀਲੈਂਸ ਸਥਾਪਿਤ ਕਰਨ ਦਾ ਫੈਸਲਾ ਲਿਆ ਹੈ | ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕਦਮ ਚੁੱਕਿਆ ਹੈ |
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਇੱਕ ਸਾਲ ਦੌਰਾਨ 300 ਉਮੀਦਵਾਰਾਂ ਨੂੰ ਸਿਖਲਾਈ ਅਤੇ ਰੁਜ਼ਗਾਰ ਦੇਣ ਲਈ ਹੇਅਰ ਰੇਜ਼ਰਜ਼ LLP (ਟਰੈਸ ਲੌਂਜ) ਨਾਲ ਸਮਝੌਤਾ ਕੀਤਾ ਹੈ | ਇਸ ਦੌਰਾਨ ਪੰਜਾਬ ਸਰਕਾਰ (Punjab Govt) ਵੱਲੋਂ ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ, PSDM ਦੇ ਮਿਸ਼ਨ ਡਾਇਰੈਕਟਰ ਅੰਮ੍ਰਿਤ ਸਿੰਘ ਅਤੇ ਹੇਅਰ ਰੇਜ਼ਰਜ਼ LLP ਦੇ ਮੈਨੇਜਿੰਗ ਡਾਇਰੈਕਟਰ ਮੁਨੀਸ਼ ਬਜਾਜ ਵੱਲੋਂ ਸਮਝੌਤੇ ‘ਤੇ ਦਸਤਖ਼ਤ ਕੀਤੇ |
ਅਮਨ ਅਰੋੜਾ ਨੇ ਜਨਕਟਰੀ ਦਿੰਦਿਆਂ ਦੱਸਿਆ ਕਿ ਇਸ ਤਹਿਤ ਉਮੀਦਵਾਰਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ | ਇਸਦੇ ਤਹਿਤ ਡ੍ਰੈਸਰ ਐਂਡ ਸਟਾਈਲਿਸਟ, ਅਸਿਸਟੈਂਟ ਨੇਲ ਟੈਕਨੀਸ਼ੀਅਨ, ਪ੍ਰੋਫੈਸ਼ਨਲ ਮੇਕਅੱਪ ਆਰਟਿਸਟ, ਨੇਲ ਟੈਕਨੀਸ਼ੀਅਨ ਸਮੇਤ ਵੱਖ-ਵੱਖ ਹੁਨਰ ਵਿਕਾਸ ਕੋਰਸਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਇਸ ਸਿਖਲਾਈ ਤੋਂ ਇਲਾਵਾ ਲੋਰੀਅਲ ਵੱਲੋਂ ਉਮੀਦਵਾਰਾਂ ਨੂੰ ਟ੍ਰੇਨਿੰਗ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ।