PUNJAB GOVERNMENT GETS FATHIGARH CHURIANS SUB DIVISION

ਪੰਜਾਬ ਸਰਕਾਰ ਵਲੋਂ ਫਤਹਿਗੜ੍ਹ ਚੂੜੀਆਂ ਨੂੰ ਮਿਲਿਆ ਸਬ-ਡਵੀਜ਼ਨ ਦਾ ਦਰਜ਼ਾ

ਚੰਡੀਗੜ੍ਹ 3 ਜਨਵਰੀ 2022: ਪੰਚਾਇਤ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ (Fatehgarh Churian) ਵਿਖੇ ਨਵੇਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦੇ ਅਤੇ ਚਲ ਰਹੇ ਵਿਕਾਸ ਕਾਰਜਾਂ ਦਾ ਜਿਆਜਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਹਲਕਾ ਫਤਿਹਗੜ੍ਹ ਚੂੜੀਆਂ (Fatehgarh Churian) ਦੇ ਲੋਕਾਂ ਦੀ ਲੰਬੇ ਸਮੇ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋਈ ਹੈ ਕਿ ਫਤਿਹਗੜ੍ਹ ਚੂੜੀਆਂ (Fatehgarh Churian) ਨੂੰ ਪੰਜਾਬ ਸਰਕਾਰ ਵਲੋਂ ਸਬ ਡਵੀਜ਼ਨ ਦਾ ਦਰਜ਼ਾ ਐਲਾਨ ਕੀਤਾ ਗਿਆ ਹੈ ਅਤੇ ਜਲਦ ਹੀ ਕਸਬਾ ਫਤਿਹਗੜ੍ਹ ਚੂੜੀਆਂ ਵਿਖੇ ਐਸਡੀਐਮ ਦਾ ਦਫਤਰ ਅਤੇ ਹੋਰ ਦਫਤਰ ਸ਼ੁਰੂ ਹੋਣਗੇ |

ਤੁਹਾਨੂੰ ਦਸ ਦਈਏ ਕਿ ਇਸ ਤੋਂ ਪਹਿਲਾ ਲੋਕਾਂ ਨੂੰ ਬਟਾਲਾ ਜਾਣਾ ਪੈਂਦਾ ਸੀ, ਜਿਸ ਦੇ ਚਲਦੇ ਲੋਕਾਂ ਨੂੰ ਦਿਕਤਾਂ ਆਉਂਦੀਆਂ ਸਨ| ਜੋ ਇਸ ਇਲਾਕੇ ਦੇ ਲੋਕਾਂ ਲਈ ਹੁਣ ਵੱਡੀ ਰਾਹਤ ਹੋਵੇਗੀ ਅਤੇ ਉਹਨਾਂ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਦਾ ਵੀ ਧੰਨਵਾਦ ਕੀਤਾ | ਇਸ ਦੇ ਨਾਲ ਹੀ ਤ੍ਰਿਪਤ ਰਾਜਿੰਦਰ ਬਾਜਵਾ (Tripat Rajinder Bajwa) ਨੇ ਬਲਵਿੰਦਰ ਸਿੰਘ ਲਾਡੀ ਦੀ ਕਾਂਗਰਸ ਚ ਵਾਪਸੀ ਬਾਰੇ ਕਿਹਾ ਕਿ ਚੰਗਾ ਹੈ ਦੇਰ ਆਏ ਦਰੁੱਸਤ ਆਏ | ਉਥੇ ਹੀ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰੈਲੀ ਚ ਕਾਂਗਰਸੀਆਂ ਦੇ ਸ਼ਾਮਿਲ ਹੋਣ ਬਾਰੇ ਟਿਪਣੀ ਕਰਦੇ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ 5 ਤਾਰੀਕ ਨੇੜੇ ਹੈ ਅਤੇ ਸਭ ਦੇ ਸਾਹਮਣੇ ਹੋਵੇਗਾ | ਉਥੇ ਹੀ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦੇ ਚੇਹਰੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਉਮੀਦਵਾਰ ਰੈਲੀਆ ‘ਚ ਐਲਾਨ ਕਰਨ ਦੇ ਸਵਾਲ ਤੇ ਮੰਤਰੀ ਬਾਜਵਾ ਨੇ ਕਿਹਾ ਕਿ ਇਹ ਅਧਿਕਾਰ ਕਾਂਗਰਸ ਪਾਰਟੀ ਦੀ ਹਾਈਕਮਾਂਡ ਦਾ ਹੈ ਕੋਈ ਕਿ ਕਰ ਰਿਹਾ ਹੈ ਉਸ ਦਾ ਕੋਈ ਫਰਕ ਨਹੀਂ ਆਖਰੀ ਫੈਸਲਾ ਹਾਈਕਮਾਂਡ ਦਾ ਹੀ ਹੈ |

Scroll to Top