Charanjit Singh Channi

ਪੰਜਾਬ ਸਰਕਾਰ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਸਬੂਤ ਦੇਣ ਵਾਲਿਆਂ ਨੂੰ ਦੇਵੇਗੀ ਇਨਾਮ

ਚੰਡੀਗੜ੍ਹ 10 ਦਸੰਬਰ 2021 : ਪੰਜਾਬ ਸਰਕਾਰ (Punjab Government) ਰੇਤ ਦੀ ਨਾਜਾਇਜ਼ ਮਾਈਨਿੰਗ ਦੀ ਵੀਡੀਓ ਬਣਾਉਣ ਜਾਂ ਸਬੂਤਾਂ ਸਮੇਤ ਜਾਣਕਾਰੀ ਦੇਣ ‘ਤੇ 25 ਹਜ਼ਾਰ ਰੁਪਏ ਦਾ ਇਨਾਮ ਦੇਵੇਗੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ।
ਡਿਪਟੀ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਮਾਈਨਿੰਗ ਸਾਈਟ ਤੋਂ ਆਖਰੀ ਮੰਜ਼ਿਲ ਤੱਕ ਦੀ ਦੂਰੀ ਲਈ ਦਰਾਂ ਸਬੰਧਤ ਡਿਪਟੀ ਕਮਿਸ਼ਨਰ ਦੁਆਰਾ ਤੈਅ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਮੁੱਖ ਮੰਤਰੀ (Chief Minister) ਨੇ ਇਹ ਵੀ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਕਿ ਜੇਕਰ ਕਿਸੇ ਪਿੰਡ ਦੀ ਪੰਚਾਇਤ ਰੇਤ ਦੀ ਮੰਗ ਕਰਦੀ ਹੈ ਤਾਂ ਉਸ ਨੂੰ ਮਾਈਨਿੰਗ ਵਾਲੀਆਂ ਥਾਵਾਂ ਤੋਂ ਮੁਫ਼ਤ ਉਪਲਬਧ ਕਰਵਾਇਆ ਜਾਵੇ। ਚੰਨੀ (Chief Minister Charanjit Singh Channi ) ਨੇ ਕਿਹਾ ਕਿ ਰੇਤ ਦੀ ਢੋਆ-ਢੁਆਈ ਕਰਨ ਵਾਲੀਆਂ ਟਰਾਲੀਆਂ ਤੋਂ ਕੋਈ ਚਾਰਜ ਨਾ ਲਿਆ ਜਾਵੇ ਅਤੇ ਸਿਰਫ 5.50 ਪ੍ਰਤੀ ਘਣ ਫੁੱਟ ਟਰੱਕ ਹੀ ਲਏ ਜਾਣ।
ਇਸੇ ਤਰ੍ਹਾਂ ਮੁੱਖ ਮੰਤਰੀ ( Chief Minister) ਨੇ ਕਾਨੂੰਨੀ ਸਾਈਟਾਂ ਦੀ ਗਿਣਤੀ ਵਧਾਉਣ ਅਤੇ ਪਹਿਲਾਂ ਬੰਦ ਕੀਤੀਆਂ ਸਾਈਟਾਂ ਨੂੰ ਚਾਲੂ ਕਰਨ ‘ਤੇ ਵੀ ਜ਼ੋਰ ਦਿੱਤਾ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਤਾਲਮੇਲ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਸਿਆਸੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਉਹ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਦ੍ਰਿੜ ਹਨ।

Scroll to Top