Tax Intelligence Wing

ਪੰਜਾਬ ਸਰਕਾਰ ਵਲੋਂ ਟੈਕਸ ਚੋਰੀ ‘ਤੇ ਸ਼ਿਕੰਜਾ ਕੱਸਣ ਲਈ “ਟੈਕਸ ਇੰਟੈਲੀਜੈਂਸ ਵਿੰਗ” ਦੀ ਸਥਾਪਨਾ ਲਈ ਹਰੀ ਝੰਡੀ

ਚੰਡੀਗੜ੍ਹ 08 ਨਵੰਬਰ 2022: ਪੰਜਾਬ ‘ਚ ਟੈਕਸ ਚੋਰੀ ‘ਤੇ ਸ਼ਿਕੰਜਾ ਕੱਸਣ ਲਈ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਟੈਕਸ ਇੰਟੈਲੀਜੈਂਸ ਵਿੰਗ (Tax Intelligence Wing) ਦੀ ਸਥਾਪਨਾ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਾਲ ਟੈਕਸ ਚੋਰੀ ਰੁਕਣ ਤੋਂ ਇਲਾਵਾ ਪੰਜਾਬ ਸਰਕਾਰ ਦੀ ਆਮਦਨ ’ਚ ਵੀ ਵਾਧਾ ਹੋਵੇਗਾ।

ਇਸ ਵਿੰਗ ਦੀ ਅਗਵਾਈ ਵਧੀਕ ਕਮਿਸ਼ਨਰ ਕਰਨਗੇ ਅਤੇ ਜਿਸ ਵਿੱਚ ਇੱਕ ਕੇਂਦਰੀ ਯੂਨਿਟ ਤੋਂ ਇਲਾਵਾ ਦੋ ਹੋਰ ਯੂਨਿਟ ਬਣਾਏ ਜਾਣਗੇ। ਕੇਂਦਰੀਕ੍ਰਿਤ ਯੂਨਿਟ ਵਿੱਚ ਇੱਕ ਸੰਯੁਕਤ ਕਮਿਸ਼ਨਰ, 3 ਈਟੀਓ, 6 ਇੰਸਪੈਕਟਰ ਅਤੇ 6 ਮਾਹਰ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਸਾਈਬਰ ਮਾਹਿਰ, ਕਾਨੂੰਨੀ ਮਾਹਿਰ, ਕਾਰੋਬਾਰੀ ਮਾਹਿਰ ਇਸ ਵਿੰਗ ਦਾ ਹਿੱਸਾ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਟੈਕਸ ਇੰਟੈਲੀਜੈਂਸ ਵਿੰਗ ਇਸ ਰਾਹੀਂ ਫਰਜ਼ੀ ਬਿੱਲਾਂ ‘ਤੇ ਵੀ ਨਜ਼ਰ ਰੱਖੇਗਾ। ਇਸਦੇ ਨਾਲ ਵਿੱਤ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਸਿਰਫ਼ ਡੇਢ ਮਹੀਨੇ ‘ਚ ਹੀ ਸਰਕਾਰ ਨੂੰ ਡਾਟਾ ਮਾਈਨਿੰਗ ਸਿਸਟਮ ਤੋਂ 107 ਕਰੋੜ ਰੁਪਏ ਦੀ ਆਮਦਨ ਹੋਈ ਹੈ। ਕਾਂਗਰਸ ਸਰਕਾਰ ਵੇਲੇ ਪਿਛਲੇ 2 ਸਾਲਾਂ ਵਿੱਚ ਵਿਭਾਗ ਨੂੰ ਸਿਰਫ਼ 600 ਕਰੋੜ ਰੁਪਏ ਦੀ ਆਮਦਨ ਹੋਈ ਸੀ |

Scroll to Top