ਚੰਡੀਗੜ੍ਹ, 07 ਸਤੰਬਰ 2024: ਪੰਜਾਬ ਸਰਕਾਰ (Punjab Government) ਨੇ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ‘ਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ |
ਡਾ. ਬਲਜੀਤ ਕੌਰ ਨੇ ਦੱਸਿਆ ਪਹਿਲਾਂ ਗੈਸਟ ਫੈਕਲਟੀ ਮੈਂਬਰਾਂ ਨੂੰ 750/- ਰੁਪਏ ਪ੍ਰਤੀ ਘੰਟਾ ਮਾਣਭੱਤਾ ਦਿੱਤਾ ਜਾਂਦਾ ਸੀ। ਹੁਣ ਇਹ ਮਾਣ ਭੱਤਾ 750/- ਰੁਪਏ ਪ੍ਰਤੀ ਘੰਟਾ ਤੋਂ ਵਧਾ ਕੇ 1500/- ਰੁਪਏ ਪ੍ਰਤੀ ਘੰਟਾ ਦਿੱਤਾ ਜਾਵੇਗਾ। ਇਹ ਕਦਮ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਿਖਲਾਈ ਸੇਵਾਵਾਂ ਪ੍ਰਦਾਨ ਕਰਨ ‘ਚ ਮੱਦਦਗਾਰ ਸਾਬਤ ਹੋਵੇਗਾ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵੱਲੋਂ ਸਿੱਖਿਆ ‘ਚ ਯੋਗਦਾਨ ਪਾਉਣ ਵਾਲੇ ਹਰ ਵਰਗ ਦਾ ਸਮਰਥਨ ਕੀਤਾ ਜਾਵੇਗਾ।