July 7, 2024 12:39 pm
Sunil Jakhar

ਪੰਜਾਬ ਸਰਕਾਰ ਕੇਂਦਰ ਦੀ ਘਰ-ਘਰ ਆਟਾ ਦਾਲ ਸਕੀਮ ਨੂੰ ਹਾਈਜੈਕ ਕਰ ਰਹੀ: ਸੁਨੀਲ ਜਾਖੜ

ਚੰਡੀਗੜ੍ਹ, 17 ਨਵੰਬਰ, 2023: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਹਰ ਘਰ ਆਟਾ-ਦਾਲ (Atta Dal Scheme) ਪਹੁੰਚਾਉਣ ਦੀ ਯੋਜਨਾ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਇਹ ਕੇਂਦਰ ਸਰਕਾਰ ਦੀ ਯੋਜਨਾ ਹੈ ਅਤੇ ਮਾਨ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ ਦੀ ਉਲੰਘਣਾ ਕਰ ਰਹੀ ਹੈ। ਪੰਜਾਬ ਸਰਕਾਰ ਕੇਂਦਰੀ ਸਕੀਮ ਨੂੰ ਹਾਈਜੈਕ ਕਰ ਰਹੀ ਹੈ। ਇਸ ਲਈ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।

ਕੇਂਦਰ ਸਰਕਾਰ ਨੇ ਪੰਜਾਬ ਦੇ ਇੱਕ ਕਰੋੜ ਚਾਲੀ ਲੱਖ ਲੋਕਾਂ ਨੂੰ ਮੁਫਤ ਰਾਸ਼ਨ ਦੇਣ ਦਾ ਐਲਾਨ ਕੀਤਾ ਹੈ। ਪਰ ਮਾਨ ਸਰਕਾਰ ਇਸ ਦਾ ਸਿਹਰਾ ਵੀ ਆਪਣੇ ਸਿਰ ਬੰਨਣ ਦੀ ਤਿਆਰੀ ਕਰ ਰਹੀ ਹੈ | ਦਿੱਲੀ ‘ਚ ਇਸ ਮੁਫ਼ਤ ਰਾਸ਼ਨ ‘ਤੇ ਮੁੱਖ ਮੰਤਰੀ ਦੀ ਫੋਟੋ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਸੀਨੀਅਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਨਾ ਸਿਰਫ ਲਾਭਪਾਤਰੀਆਂ ਨੂੰ ਘਟੀਆ ਪੱਧਰ ਦਾ ਆਟਾ ਮਿਲਣ ਦਾ ਖਤਰਾ ਹੈ, ਸਗੋਂ ‘ਆਪ’ ਸਰਕਾਰ ਦੀ ਫਲੈਗਸ਼ਿਪ ਸਕੀਮ ਨਾਲ ਸਰਕਾਰੀ ਖਜ਼ਾਨੇ ‘ਤੇ ਬੇਲੋੜਾ ਬੋਝ ਵੀ ਵਧੇਗਾ। ਉਨ੍ਹਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਪਹਿਲਾਂ ਹੀ ਚਿੰਤਾ ਜ਼ਾਹਰ ਕਰ ਚੁੱਕੇ ਹਨ ਕਿ ਉਨ੍ਹਾਂ ਕੋਲ ਕਣਕ ਦੇ ਆਟੇ (Atta Dal Scheme) ਦੀ ਗੁਣਵੱਤਾ ਦਾ ਪਤਾ ਲਗਾਉਣ ਦਾ ਕੋਈ ਤਰੀਕਾ ਨਹੀਂ ਹੈ। ਫਿਰ ਵੀ ‘ਆਪ’ ਸਰਕਾਰ ਇਸ ਯੋਜਨਾ ‘ਤੇ ਅੱਗੇ ਵਧਣ ‘ਤੇ ਅੜੀ ਹੋਈ ਹੈ।