Ashirwad scheme

ਪੰਜਾਬ ਸਰਕਾਰ ਵੱਲੋਂ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

ਚੰਡੀਗੜ੍ਹ, 10 ਅਕਤੂਬਰ 2024: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ 15 ਅਕਤੂਬਰ 2024 ਤੱਕ ਬਿਨੈ ਪੱਤਰ ਮੰਗੇ ਗਏ ਹਨ। ਇਸ ਸੰਬੰਧੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

ਉਨ੍ਹਾਂ ਦੱਸਿਆ ਨੇ ਪੰਜਾਬ ਸਰਕਾਰ ਦੁਆਰਾ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਦੀ ਨਿਯੁਕਤੀ ਕੀਤੀ ਜਾ ਰਹੀ ਹੈ, ਤਾਂ ਜੋ ਸਕੀਮਾਂ ਨੂੰ ਲਾਗੂ ਕੀਤਾ ਜਾ ਸਕੇ ਅਤੇ ਇਸ ਨੂੰ ਲਾਗੂ ਕਰਕੇ ਸਬੰਧਤ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਸਕਦਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਮੀਦਵਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਸਰਕਾਰ (Punjab Government) ਦਾ ਸੇਵਾਮੁਕਤ ਅਧਿਕਾਰੀ ਹੋਣਾ ਚਾਹੀਦਾ ਹੈ, ਜਿਸ ਕੋਲ ਪ੍ਰਮੁੱਖ ਸਕੱਤਰ ਦੇ ਅਹੁਦੇ ਤੋਂ ਘੱਟ ਨਾ ਹੋਵੇ ਅਤੇ ਉਮਰ 65 ਸਾਲ ਤੋਂ ਵੱਧ ਨਾ ਹੋਵੇ। ਅਜਿਹੇ ਉਮੀਦਵਾਰ ਇਸ ਅਹੁਦੇ ਲਈ ਅਪਲਾਈ ਕਰ ਸਕਦੇ ਹਨ।

ਇਸ ਅਸਾਮੀ ਦੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 15 ਅਕਤੂਬਰ 2024 ਤੱਕ ਭੇਜ ਸਕਦੇ ਹਨ।

ਜਿਨ੍ਹਾਂ ਉਮੀਦਵਾਰਾਂ ਨੇ 11 ਜੁਲਾਈ 2024 ਨੂੰ ਜਾਰੀ ਇਸ਼ਤਿਹਾਰ ਦੇ ਹਵਾਲੇ ‘ਚ ਅਪਲਾਈ ਕੀਤਾ ਹੋਇਆ ਹੈ, ਉਹਨਾਂ ਉਮੀਦਵਾਰਾਂ ਨੂੰ ਫਿਰ ਤੋਂ ਅਰਜੀ ਦੇਣ ਦੀ ਲੋੜ ਨਹੀ ਹੋਵੇਗੀ | ਉਨ੍ਹਾਂ ਕਿਹਾ ਕਿ ਪਹਿਲਾ ਪ੍ਰਾਪਤ ਅਰਜ਼ੀਆਂ ਨੂੰ ਵੀ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿਰਧਾਰਤ ਮਿਤੀ ਤੋਂ ਬਾਅਦ ਅਤੇ ਲੰਬਿਤ ਪ੍ਰਾਪਤ ਹੋਏ ਬਿਨੈ-ਪੱਤਰਾਂ ਤੇ ਵਿਚਾਰ ਨਹੀ ਕੀਤਾ ਜਾਵੇਗਾ।

 

Scroll to Top