Site icon TheUnmute.com

Ashirwad scheme: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ

Ashirwad scheme

ਚੰਡੀਗੜ੍ਹ, 5 ਜੁਲਾਈ 2024: ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ (Ashirwad scheme) ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ | ਇਸਦੀ ਜਾਣਕਾਰੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ | ਲਾਭਪਾਤਰੀਆਂ ਲਈ ਇਹ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ‘ਚੋਂ ਜਾਰੀ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ 4.43 ਕਰੋੜ ਰੁਪਏ ਦੀ ਰਾਸ਼ੀ ਫਰੀਦਕੋਟ ਦੇ 128, ਬਰਨਾਲਾ ਦੇ 98, ਮੋਗਾ ਦੇ 207, ਸ੍ਰੀ ਮੁਕਤਸਰ ਸਾਹਿਬ ਦੇ 237 ਅਤੇ ਰੂਪਨਗਰ ਦੇ 200 ਦੇ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਰਗਾਂ ਦੇ ਲਾਭਪਾਤਰੀਆਂ ਲਈ ਜਾਰੀ ਕੀਤੀ ਹੈ |

Exit mobile version